Loading Now

ਆਪ ਆਗੂ ਨੇ ਮਾਵਾਂ ਧੀਆਂ ਯੋਜਨਾ ਬਾਰੇ ਦਿੱਤੀ ਵੱਡੀ ਅਪਡੇਟ; ‘ਔਰਤਾਂ ਦੇ 1000-1500 ‘ਤੇ ਕੋਈ ਪਾਬੰਦੀ ਨਹੀਂ’

ਆਪ ਆਗੂ ਨੇ ਮਾਵਾਂ ਧੀਆਂ ਯੋਜਨਾ ਬਾਰੇ ਦਿੱਤੀ ਵੱਡੀ ਅਪਡੇਟ; ‘ਔਰਤਾਂ ਦੇ 1000-1500 ‘ਤੇ ਕੋਈ ਪਾਬੰਦੀ ਨਹੀਂ’

ਚੰਡੀਗੜ੍ਹ, 24 ਜੁਲਾਈ – ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਲਗਾਤਾਰ ਚਰਚਾ ਜਾਰੀ ਹੈ। ਇਸੇ ਵਿਚਾਲੇ ਸਰਕਾਰ ਵੱਲੋਂ ਯੋਜਨਾ ਸਬੰਧੀ ਵੱਡਾ ਅਪਡੇਟ ਸਾਂਝਾ ਕੀਤਾ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਯੋਜਨਾ ਲਈ ਰਜਿਸਟਰੇਸ਼ਨ ਦੀ ਰਫ਼ਤਾਰ ਲਗਾਤਾਰ ਵਧ ਰਹੀ ਹੈ ਅਤੇ ਲਾਭਪਾਤਰੀ ਮਹਿਲਾਵਾਂ ਦੀ ਗਿਣਤੀ ਹੁਣ 70 ਲੱਖ ਦਾ ਅੰਕੜਾ ਪਾਰ ਕਰ ਚੁੱਕੀ ਹੈ। ਯੋਜਨਾ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਮਹਿਲਾਵਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਨਾ ਤਾਂ ਰੋਕਿਆ ਗਿਆ ਹੈ ਅਤੇ ਨਾ ਹੀ ਇਸ ‘ਤੇ ਕੋਈ ਰੋਕ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿਰਫ਼ ਸਰਕਾਰ ਤੋਂ ਜਵਾਬ ਮੰਗਿਆ ਹੈ ਅਤੇ ਸਰਕਾਰ ਅਦਾਲਤ ਵਿੱਚ ਆਪਣਾ ਪੱਖ ਰੱਖੇਗੀ।
ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਬਿਲਕੁਲ ਫਿਕਰ ਨਾ ਕਰਨ। ਸਰਕਾਰ ਯੋਜਨਾ ਨੂੰ ਲੈ ਕੇ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ 1 ਅਗਸਤ ਨੂੰ ਅਗਲੀ ਕਿਸ਼ਤ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਹੁਣ ਤੱਕ 1,149 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਰਜਿਸਟਰੇਸ਼ਨ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਜੂਨ ਮਹੀਨੇ ਦੌਰਾਨ 33 ਲੱਖ ਮਹਿਲਾਵਾਂ ਨੇ ਆਪਣੀ ਰਜਿਸਟਰੇਸ਼ਨ ਕਰਵਾਈ ਸੀ। ਇਸ ਤੋਂ ਬਾਅਦ ਜੁਲਾਈ ਮਹੀਨੇ ਵਿੱਚ ਹੁਣ ਤੱਕ ਹੋਰ 37 ਲੱਖ ਮਹਿਲਾਵਾਂ ਨੇ ਯੋਜਨਾ ਨਾਲ ਜੁੜਨ ਲਈ ਰਜਿਸਟਰੇਸ਼ਨ ਕਰਵਾਈ ਹੈ। ਇਸ ਤਰ੍ਹਾਂ ਕੁੱਲ ਰਜਿਸਟਰੇਸ਼ਨ ਦਾ ਅੰਕੜਾ 70 ਲੱਖ ਤੋਂ ਪਾਰ ਪਹੁੰਚ ਗਿਆ ਹੈ, ਜਿਸ ਨੂੰ ਸਰਕਾਰ ਯੋਜਨਾ ਪ੍ਰਤੀ ਲੋਕਾਂ ਦੇ ਭਰੋਸੇ ਦਾ ਸੰਕੇਤ ਮੰਨ ਰਹੀ ਹੈ।

Share this content:

Post Comment