Loading Now

‘ਆਪ’ ਐੱਮਪੀ ਮੀਤ ਹੇਅਰ ਦੇ ਜੱਦੀ ਪਿੰਡ ਕੁਰੜ ਤੋਂ ਅਕਾਲੀ ਦਲ ਜੇਤੂ

‘ਆਪ’ ਐੱਮਪੀ ਮੀਤ ਹੇਅਰ ਦੇ ਜੱਦੀ ਪਿੰਡ ਕੁਰੜ ਤੋਂ ਅਕਾਲੀ ਦਲ ਜੇਤੂ

17, ਦਸੰਬਰ – ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਬੁੱਧਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। 141 ਮਾਈਕਰੋ ਅਬਜ਼ਰਵਰਾਂ ਦੀ ਮੌਜੂਦਗੀ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਜਾਰੀ ਹੈ। ਸੂਬੇ ਭਰ ਵਿੱਚ ਬਣਾਏ ਗਏ 154 ਗਿਣਤੀ ਕੇਂਦਰਾਂ ’ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਉਧਰ ਜਿਵੇਂ ਹੀ ਗਿਣਤੀ ਸ਼ੁਰੂ ਹੋਈ, ਵਿਰੋਧੀ ਪਾਰਟੀਆਂ ਨੇ ਦੋਸ਼ ਲਗਾਏ ਕਿ ਉਨ੍ਹਾਂ ਦੇ ਵਰਕਰਾਂ ਅਤੇ ਪੋਲਿੰਗ ਏਜੰਟਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਪਹੁੰਚਣ ਤੋਂ ਰੋਕਿਆ ਜਾ ਰਿਹਾ ਹੈ।

ਪਟਿਆਲਾ ਵਿੱਚ, ਅਕਾਲੀ ਦਲ ਦੇ ਵਰਕਰਾਂ ਨੇ ‘ਆਪ’ ਆਗੂਆਂ ‘ਤੇ ਨਾਭਾ ਰੋਡ ‘ਤੇ ਸਥਿਤ ਪੋਲਿੰਗ ਸਟੇਸ਼ਨ ‘ਤੇ ਜਾਣ ਤੋਂ ਆਪਣੇ ਏਜੰਟਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ।  ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਹੁਣ ਤੱਕ ਬਲਾਕ ਮਹਿਲ ਕਲਾਂ ਵਿੱਚ ਨਤੀਜੇ ਆ ਰਹੇ ਹਨ। ਉਥੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਜੱਦੀ ਪਿੰਡ ਕੁਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਹੋਈ ਹੈ।

Share this content:

Post Comment