Loading Now

ਆਪ ਵਿਧਾਇਕ ਪਠਾਨਮਾਜਰਾ ਜੇਲ੍ਹ ’ਚੋਂ ਹੋਇਆ ਰਿਹਾਅ

ਆਪ ਵਿਧਾਇਕ ਪਠਾਨਮਾਜਰਾ ਜੇਲ੍ਹ ’ਚੋਂ ਹੋਇਆ ਰਿਹਾਅ

ਬਠਿੰਡਾ, 1 ਜੂਨ – ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਜ਼ਮਾਨਤ ਮਿਲ ਗਈ ਹੈ। ਉਹ ਬਠਿੰਡਾ ਜੇਲ੍ਹ ਤੋਂ ਰਿਹਾਅ ਹੋ ਕੇ ਬਾਹਰ ਆ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਜੇਲ੍ਹ ਤੋਂ ਬਾਹਰ ਆਉਣ ਮਗਰੋਂ ਪਠਾਨ ਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਅਤੇ ਦਿੱਲੀ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ।

ਮੇਰੇ ਖ਼ਿਲਾਫ਼ ਦਰਜ ਸਾਰੇ ਕੇਸ ਗਲਤ:  ਪਠਾਨ ਮਾਜਰਾ

ਪਠਾਨ ਮਾਜਰਾ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਪੂਰੀ ਤਰ੍ਹਾਂ ਗਲਤ ਹਨ। ਖ਼ਾਸ ਕਰਕੇ ਮਾਈਨਿੰਗ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਉਨ੍ਹਾਂ ਖ਼ਿਲਾਫ਼ ਕੋਈ ਗਵਾਹ ਨਹੀਂ ਮਿਲਿਆ। ਉਨ੍ਹਾਂ ਆਪਣੇ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਵੀ ਗੱਲ ਕੀਤੀ। ਮਾਜਰਾ ਨੇ ਕਿਹਾ ਕਿ ਉਹ ਹਮੇਸ਼ਾ ਆਪਣੇ ਹਲਕੇ ਦੇ ਵਿਕਾਸ ਲਈ ਆਵਾਜ਼ ਉਠਾਉਂਦੇ ਰਹੇ ਹਨ, ਪਰ ਉਨ੍ਹਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਜਾਰੀ ਨਹੀਂ ਕੀਤੇ ਗਏ, ਜਿਸ ਕਾਰਨ ਉਹ ਆਪਣੇ ਹਲਕੇ ਦਾ ਵਿਕਾਸ ਨਹੀਂ ਕਰਵਾ ਸਕੇ।

ਇੱਕ ਸਾਲ ਜੇਲ੍ਹ ਵਿੱਚ ਰੱਖਿਆ, ਪਰ ਕੁਝ ਸਾਬਤ ਨਹੀਂ ਹੋਇਆ

ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਕਰੀਬ ਇੱਕ ਸਾਲ ਤੱਕ ਜੇਲ੍ਹ ਵਿੱਚ ਰੱਖਿਆ ਗਿਆ ਪਰ ਉਨ੍ਹਾਂ ਖ਼ਿਲਾਫ਼ ਕੁਝ ਵੀ ਗਲਤ ਸਾਬਤ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਜੇ ਪਾਰਟੀ ਨੂੰ ਉਨ੍ਹਾਂ ‘ਤੇ ਕੋਈ ਸ਼ੱਕ ਸੀ ਤਾਂ ਉਹ ਸਿੱਧੀ ਗੱਲਬਾਤ ਕਰ ਸਕਦੀ ਸੀ। ਆਪਣੀ ਇਮਾਨਦਾਰੀ ਦਾ ਜ਼ਿਕਰ ਕਰਦਿਆਂ ਮਾਜਰਾ ਨੇ ਕਿਹਾ ਕਿ ਅੱਜ ਵੀ ਕਈ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਸੰਪਰਕ ਕਰ ਰਹੀਆਂ ਹਨ।

Share this content:

Post Comment