‘ਆਪ’ ਵੱਲੋਂ ਡਾ. ਚੱਬੇਵਾਲ ਹਲਕਾ ਇੰਚਾਰਜ ਨਿਯੁਕਤ
ਚੰਡੀਗੜ੍ਹ, 22 ਮਈ – ਆਪ ਵੱਲੋਂ ਫਗਵਾੜਾ ਹਲਕੇ ਦੀ ਰਾਜਨੀਤੀ ਵਿੱਚ ਅਹਿਮ ਫੈਸਲਾ ਲੈਂਦੇ ਹੋਏ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਹਰਜੀ ਮਾਨ ਕੋਲ ਸੀ, ਜਿਸ ਦੀ ਥਾਂ ਪਾਰਟੀ ਹਾਈਕਮਾਂਡ ਵੱਲੋਂ ਡਾਕਟਰ ਚੱਬੇਵਾਲ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾਕਟਰ ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਲਕੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਮਿਹਨਤ ਕਰਨਗੇ।
Share this content:



Post Comment