Loading Now

‘ਆਪ’ ਸਰਕਾਰ ਪੰਜਾਬ ਦੇ ਅਸਲ ਮੁੱਦਿਆਂ ’ਤੇ ਗੱਲਬਾਤ ਤੋਂ ਭੱਜ ਰਹੀ- ਬਾਜਵਾ

‘ਆਪ’ ਸਰਕਾਰ ਪੰਜਾਬ ਦੇ ਅਸਲ ਮੁੱਦਿਆਂ ’ਤੇ ਗੱਲਬਾਤ ਤੋਂ ਭੱਜ ਰਹੀ- ਬਾਜਵਾ

 

ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕਰਨ ਤੋਂ ਬਾਅਦ (ਆਪ) ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਮੁੱਚੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਅਸਲ ਮੁੱਦਿਆਂ ’ਤੇ ਗੱਲਬਾਤ ਤੋਂ ਭੱਜ ਰਹੀ ਹੈ। ਇਸੇ ਲਈ ਜਦੋਂ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਬੋਲਣਾ ਸ਼ੁਰੂ ਕੀਤਾ ਤਾਂ ਸਰਕਾਰ ਨੇ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਨੇ ਮੁਲਾਜ਼ਮਾਂ, ਕਿਸਾਨਾਂ ਅਤੇ ਹੋਰਨਾਂ ਵਰਗਾਂ ਨਾਲ ਕੀਤੇ ਵਾਅਦੇ ਹਾਲੇ ਤੱਕ ਪੂਰੇ ਨਹੀਂ ਕੀਤੇ ਹਨ।

ਸ੍ਰੀ ਬਾਜਵਾ ਨੇ ਕਿਹਾ ਕਿ ਸਾਲ 2022 ਵਿੱਚ ਮੁਲਾਜ਼ਮਾਂ ਅਤੇ ਕਿਸਾਨਾਂ ਨੇ ‘ਆਪ’ ਨੂੰ ਵੋਟਾਂ ਪਾ ਕੇ ਸਰਕਾਰ ਬਣਾਈ ਸੀ। ਹੁਣ ‘ਆਪ’ ਦੀ ਸਰਕਾਰ ਹੀ ਮੁਲਾਜ਼ਮਾਂ ਨੂੰ ਕੁੱਟਣ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਤਾਂ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਅਤੇ ਨਾ ਹੀ ਕੋਈ ਡੀ ਏ ਦਿੱਤਾ। ਇਸ ਤੋਂ ਪਹਿਲਾਂ ‘ਆਪ’ ਦੀ ਸਰਕਾਰ ਨੇ ਬਠਿੰਡਾ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਸਾਲ 2022-23 ਦੇ ਬਜਟ ਵਿੱਚ 16 ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਸੀ, ਪਰ ਚਾਰ ਬਜਟਾਂ ਤੋਂ ਬਾਅਦ ਕੋਈ ਕਾਲਜ ਨਹੀਂ ਬਣਾਇਆ।

ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ‘ਆਪ’ ਵੱਲੋਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ। ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ‘ਆਪ’ ਨੇ ਅਖੀਰਲੇ ਸਾਲ ਵਿੱਚ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇ ਕੇ ਗੁਮਰਾਹ ਕੀਤਾ ਹੈ ਜਦੋਂਕਿ ਇਹ ਪਹਿਲੇ ਸਾਲ ਤੋਂ ਦਿੱਤੇ ਜਾਣੇ ਚਾਹੀਦੇ ਸਨ।

Share this content:

Post Comment