‘ਆਪ’ ਸਿਆਸੀ ਰੈਲੀਆਂ ਲਈ ਲੁਟਾ ਰਹੀ ਹੈ ਸਰਕਾਰੀ ਖ਼ਜ਼ਾਨਾ : ਪਰਗਟ
ਚੰਡੀਗੜ੍ਹ, 23 ਨਵੰਬਰ – ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ‘ਆਪ’ ਸਰਕਾਰ ’ਤੇ ਸਿਆਸੀ ਰੈਲੀਆਂ ਲਈ ਸਰਕਾਰੀ ਖ਼ਜ਼ਾਨੇ ਅਤੇ ਮਸ਼ੀਨਰੀ ਦੀ ਦੁਰਵਰਤੋਂ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਰੋਤਾਂ ਨੂੰ ਆਪਣੀ ਪਾਰਟੀ ਦੀਆਂ ਸਿਆਸੀ ਰੈਲੀਆਂ ਦੇ ਪ੍ਰਬੰਧਾਂ ਲਈ ਵਰਤਣ ਦਾ ਸਾਧਨ ਬਣਾ ਦਿੱਤਾ ਹੈ। ਕਾਂਗਰਸ ਆਗੂ ਅਨੁਸਾਰ 26 ਨਵੰਬਰ ਨੂੰ ਮੋਗਾ ਵਿੱਚ ‘ਆਪ’ ਦੀ ਸਥਾਪਨਾ ਦਿਵਸ ਰੈਲੀ ਲਈ ਪੰਜਾਬ ਰੋਡਵੇਜ਼ ਤੇ ਪੀ ਆਰ ਟੀ ਸੀ ਦੀਆਂ 2500 ਤੋਂ ਵੱਧ ਬੱਸਾਂ ਲਾਈਆਂ ਜਾ ਰਹੀਆਂ ਹਨ। ਇਸ ਕਰ ਕੇ 25 ਤੇ 26 ਨਵੰਬਰ ਨੂੰ ਆਮ ਮੁਸਾਫ਼ਰ ਖੱਜਲ ਹੋਣਗੇ ਅਤੇ ਸਰਕਾਰੀ ਟਰਾਂਸਪੋਰਟ ਨਿਗਮਾਂ ਨੂੰ ਕਰੋੜਾਂ ਰੁਪਏ ਦਾ ਵਿੱਤੀ ਘਾਟਾ ਪਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਰੈਲੀ ਦਾ ਖ਼ਰਚਾ ਪੰਜਾਬ ਦੇ ਖ਼ਜ਼ਾਨੇ ਦੀ ਥਾਂ ਪਾਰਟੀ ਫੰਡ ’ਚੋਂ ਕਰਨਾ ਚਾਹੀਦਾ ਹੈ। ਕਾਂਗਰਸ ਸਰਕਾਰ ਬਣਨ ’ਤੇ ਇਸ ਦੁਰਵਰਤੋਂ ਦੀ ਜਾਂਚ ਕਰਵਾ ਕੇ ਲੋਕਾਂ ਦੇ ਪੈਸੇ ਦਾ ਵਿਆਜ ਸਮੇਤ ਹਿਸਾਬ ਲਿਆ ਜਾਵੇਗਾ।
Share this content:



Post Comment