ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ
ਚੰਡੀਗੜ੍ਹ, 31 ਅਕਤੂਬਰ – ਪੰਜਾਬ ਵਿੱਚ ਸੱਤਾਧਿਰ ਵਲੋਂ ਚੁਣਾਵੀਂ ਬਿਗੁਲ ਵਜਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੇ ਘਰ PAC ਮੀਟਿੰਗ ਹੋਈ। ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਗਿਆ ਹੈ।

CM ਭਗਵੰਤ ਮਾਨ ਨੇ ਕਿਹਾ ਕਿ, “ਪੀਏਸੀ ਦੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਵਿੱਚ ਮਿਲਣ ਵਾਲੀਆਂ ਟਿਕਟਾਂ ਨੂੰ ਲੈ ਕੇ ਚਰਚਾ ਹੋਈ ਹੈ। 40 ਉਮੀਦਵਾਰਾਂ ਲਈ ਟਿਕਟਾਂ ਫਾਈਨਲ ਹੋ ਗਈਆਂ ਹਨ। ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ। ਮੇਰਾ ਵੀ ਲਿਸਟ ਵਿੱਚ ਨਾਮ ਹੈ, ਮੈਂ ਧੁਰੀ ਤੋਂ ਚੋਣ ਲੜਾਂਗਾ।
Share this content:


Post Comment