Loading Now

ਆਰ ਸੀ ਤੇ ਡਰਾਈਵਿੰਗ ਲਾਇਸੈਂਸ ਸਮੇਂ ’ਤੇ ਜਾਰੀ ਕਰਨ ਦੇ ਹੁਕਮ

ਆਰ ਸੀ ਤੇ ਡਰਾਈਵਿੰਗ ਲਾਇਸੈਂਸ ਸਮੇਂ ’ਤੇ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 2 ਅਪ੍ਰੈਲ – ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਾਹਨਾਂ ਦੇ ਰਜਿਸਟਰੇਸ਼ਨ ਸਰਟੀਫਿਕੇਟ (ਆਰ ਸੀ) ਅਤੇ ਡਰਾਈਵਿੰਗ ਲਾਇਸੈਂਸ ਸਮਾਂਬੱਧ ਢੰਗ ਨਾਲ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਵੈਰੀਫਿਕੇਸ਼ਨ ਤੇ ਪ੍ਰਵਾਨਗੀ ਲਈ ਬਕਾਇਆ ਅਰਜ਼ੀਆਂ ’ਤੇ ਸਖ਼ਤ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਬਕਾਇਆ ਅਰਜ਼ੀਆਂ ਦਾ ਨਿਬੇੜਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮੇਂ ਸਿਰ ਕੰਮ ਨਾ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਇਸ ਦੌਰਾਨ ਸੜਕ ਸੁਰੱਖਿਆ ਅਤੇ ਬਿਹਤਰ ਟਰੈਫਿਕ ਪ੍ਰਬੰਧਨ ਲਈ ਹਾਈਵੇਅ ’ਤੇ ਕੈਮਰੇ ਲਾਉਣ ਅਤੇ ਨਿਗਰਾਨੀ ਵਧਾਉਣ ਬਾਰੇ ਵੀ ਚਰਚਾ ਕੀਤੀ ਗਈ।

Share this content:

Post Comment