ਇਜ਼ਰਾਈਲੀ ਹਮਲਿਆਂ ’ਚ ਹੁਣ ਤਕ ਇਰਾਨ ਦੇ 950 ਲੋਕਾਂ ਦੀ ਹੋਈ ਮੌਤ
ਇਰਾਨ, 23 ਜੂਨ – ਇਰਾਨ ’ਤੇ ਇਜ਼ਰਾਈਲੀ ਹਮਲਿਆਂ ਵਿੱਚ ਘੱਟੋ-ਘੱਟ 950 ਲੋਕ ਮਾਰੇ ਗਏ ਹਨ ਅਤੇ 3,450 ਹੋਰ ਜ਼ਖ਼ਮੀ ਹੋਏ ਹਨ। ਇੱਕ ਮਨੁੱਖੀ ਅਧਿਕਾਰ ਸੰਗਠਨ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਜਾਣਕਾਰੀ ਅਮਰੀਕਾ ਦੇ ਮਨੁੱਖੀ ਅਧਿਕਾਰ ਸੰਗਠਨ ‘ਹਿਊਮਨ ਰਾਈਟਸ ਐਕਟੀਵਿਸਟ’ ਨੇ ਦਿੱਤੀ ਹੈ। ਇਹ ਸੰਗਠਨ ਇਰਾਨ ਵਿੱਚ ਅਜਿਹੇ ਮਾਮਲਿਆਂ ਵਿੱਚ ਹੋਈਆਂ ਮੌਤਾਂ ਦਾ ਡੇਟਾ ਇਕੱਠਾ ਕਰਦਾ ਹੈ। ਸੰਗਠਨ ਨੇ ਕਿਹਾ ਕਿ ਮ੍ਰਿਤਕਾਂ ਵਿੱਚ 380 ਨਾਗਰਿਕ ਅਤੇ 253 ਸੁਰੱਖਿਆ ਕਰਮਚਾਰੀ ਸ਼ਾਮਲ ਹਨ।
2022 ਵਿੱਚ ਇਰਾਨੀ ਨਾਗਰਿਕ ਮਹਸਾ ਅਮੀਨੀ ਦੀ ਮੌਤ ਤੋਂ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਏ ਨੁਕਸਾਨ ਦੀ ਵਿਸਤ੍ਰਿਤ ਗਿਣਤੀ ਮਨੁੱਖੀ ਅਧਿਕਾਰ ਕਾਰਕੁਨਾਂ ਨੇ ਹੀ ਸਭ ਤੋਂ ਪਹਿਲਾਂ ਦਿੱਤੀ ਸੀ। ਮਾਹਸਾ ਅਮੀਨੀ (22) ਨੂੰ ਇਰਾਨੀ ਪੁਲਿਸ ਨੇ ਸਹੀ ਢੰਗ ਨਾਲ ਹਿਜਾਬ ਨਾ ਪਹਿਨਣ ਕਾਰਨ ਹਿਰਾਸਤ ਵਿੱਚ ਲਿਆ ਸੀ ਜਿਸ ਬਾਅਦ ਦੀ 16 ਸਤੰਬਰ, 2022 ਨੂੰ ਰਹੱਸਮਈ ਹਾਲਾਤਾਂ ਵਿੱਚ ਉਸ ਦੀ ਮੌਤ ਹੋ ਗਈ ਸੀ। ਇਰਾਨ ਸੰਘਰਸ਼ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਜਾਰੀ ਨਹੀਂ ਕਰ ਰਿਹਾ ਹੈ ਅਤੇ ਪਹਿਲਾਂ ਵੀ ਜਾਨੀ ਨੁਕਸਾਨ ਦੀ ਰਿਪੋਰਟ ਘੱਟ ਕਰ ਚੁੱਕਾ ਹੈ।
Share this content:



Post Comment