Loading Now

ਉੱਘੀ ਕਵਿੱਤਰੀ ਹਰਪ੍ਰੀਤ ਕੌਰ ਸੰਧੂ ਨੂੰ ਪ੍ਰਦਾਨ ਕੀਤਾ ਗਿਆ ਸਾਹਿਤ ਸਦਭਾਵਨਾ ਪੁਰਸਕਾਰ-2025

ਉੱਘੀ ਕਵਿੱਤਰੀ ਹਰਪ੍ਰੀਤ ਕੌਰ ਸੰਧੂ ਨੂੰ ਪ੍ਰਦਾਨ ਕੀਤਾ ਗਿਆ ਸਾਹਿਤ ਸਦਭਾਵਨਾ ਪੁਰਸਕਾਰ-2025

WhatsApp-Image-2026-03-21-at-4.13.45-PM ਉੱਘੀ ਕਵਿੱਤਰੀ ਹਰਪ੍ਰੀਤ ਕੌਰ ਸੰਧੂ ਨੂੰ ਪ੍ਰਦਾਨ ਕੀਤਾ ਗਿਆ ਸਾਹਿਤ ਸਦਭਾਵਨਾ ਪੁਰਸਕਾਰ-2025
ਸਾਹਿਤ ਸਦਭਾਵਨਾ ਪੁਰਸਕਾਰ-2025 ਹਰਪ੍ਰੀਤ ਕੌਰ ਸੰਧੂ ਨੂੰ ਪ੍ਰਦਾਨ ਕਰਦੇ ਹੋਏ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਵਰਿਆਮ ਸਿੰਘ ਸੰਧੂ ਅਤੇ ਨਾਲ ਖੜੇ ਹਨ ਡਾ: ਲਖਵਿੰਦਰ ਜੌਹਲ, ਮੁਖਤਿਆਰ ਸਿੰਘ ਕਹਾਣੀਕਾਰ, ਪ੍ਰਿੰ: ਗੁਰਮੀਤ ਸਿੰਘ ਪਲਾਹੀ, ਰਵਿੰਦਰ ਚੋਟ, ਦਰਸ਼ਨ ਸਿੰਘ ਆਸ਼ਟ।

*ਔਰਤ ਨੂੰ ਉਚਿਤ ਸਨਮਾਨ ਨਹੀਂ ਮਿਲ ਰਿਹਾ ਪਰ ਕੁਝ ਔਰਤਾਂ ਸਾਹਿਤਕ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੀਆਂ ਹਨ- ਵਰਿਆਮ ਸਿੰਘ ਸੰਧੂ

ਫਗਵਾੜਾ, 21 ਮਾਰਚ (ਏ.ਡੀ.ਪੀ ਨਿਊਜ਼) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵੱਲੋਂ ਸਾਹਿਤ ਸਦਭਾਵਨਾ ਪੁਰਸਕਾਰ-2025 ਪੰਜਾਬੀ ਦੀ ਉੱਘੀ ਕਵਿੱਤਰੀ ਹਰਪ੍ਰੀਤ ਕੌਰ ਸੰਧੂ ਨੂੰ ਇੱਕ ਭਰਵੇਂ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ: ਵਰਿਆਮ ਸਿੰਘ ਸੰਧੂ, ਸੁਸਾਇਟੀ ਪ੍ਰਧਾਨ ਲਖਵਿੰਦਰ ਸਿੰਘ ਜੌਹਲ, ਗੁਰਸ਼ਰਨ ਸਿੰਘ ਵੀਸੀ, ਪ੍ਰਿੰ: ਗੁਰਮੀਤ ਸਿੰਘ ਪਲਾਹੀ, ਡਾ: ਦਰਸ਼ਨ ਸਿੰਘ ਆਸ਼ਟ, ਹਰਪ੍ਰੀਤ ਕੌਰ ਸੰਧੂ ਨੇ ਕੀਤੀ।
ਸਾਹਿਤ ਸਦਭਾਵਨਾ ਪੁਰਸਕਾਰ ਵਿੱਚ 21000 ਰੁਪਏ ਨਕਦ ਅਤੇ ਇੱਕ ਟਰਾਫ਼ੀ ਹਰਪ੍ਰੀਤ ਕੌਰ ਸੰਧੂ ਨੂੰ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵੱਲੋਂ ਭੇਂਟ ਕੀਤੀ ਗਈ। ਇਸ ਸਮਾਗਮ ਦੌਰਾਨ ਖ਼ਾਸ ਤੌਰ ‘ਤੇ ਪ੍ਰਸਿੱਧ ਕਵੀ ਸੁਰਜੀਤ ਜੱਜ, ਮੁਖਤਿਆਰ ਸਿੰਘ ਕਹਾਣੀਕਾਰ, ਐਡਵੋਕੇਟ ਐੱਸ. ਐੱਲ. ਵਿਰਦੀ, ਰਵਿੰਦਰ ਚੌਟ, ਪ੍ਰਿੰ: ਗੁਰਮੀਤ ਸਿੰਘ ਪਲਾਹੀ, ਪ੍ਰਿੰ: ਤਰਸੇਮ ਸਿੰਘ, ਪ੍ਰਸਿੱਧ ਪੱਤਰਕਾਰ ਦੀਪਕ ਸ਼ਰਮਾ ਚਨਾਰਥਲ, ਸੋਨਾਪੁਰੇਵਾਲ ਸਕੱਤਰ, ਉਮਿੰਦਰ ਜੌਹਲ, ਰਾਜਵੰਤ ਕੌਰ ਪੰਜਾਬੀ (ਡਾ:), ਜਗਜੀਤ ਸਿੰਘ ਸੇਠ, ਮਾਸਟਰ ਮਨਦੀਪ ਸਿੰਘ, ਬੰਸੋ ਦੇਵੀ, ਗੁਰਮੀਤ ਸਿੰਘ ਨੈਸ਼ਨਲ ਐਵਾਰਡੀ, ਡਾ: ਇੰਦਰਜੀਤ ਸਿੰਘ ਵਾਸੂ ਆਦਿ ਨੇ ਆਪਣੇ ਵਿਚਾਰ ਪ੍ਰਗਟ ਕੀਤੇ ।

ਪ੍ਰੋ: ਦਰਸ਼ਨ ਸਿੰਘ ਆਸ਼ਟ ਨੇ ਹਰਪ੍ਰੀਤ ਕੌਰ ਸੰਧੂ ਦੀਆਂ ਸਾਹਿਤਕ ਪ੍ਰਾਪਤੀਆਂ ਸੰਬੰਧੀ ਪੇਪਰ ਪੜ੍ਹਿਆ, ਜਿਸ ਉੱਤੇ ਗੁਰਸ਼ਰਨ ਸਿੰਘ ਵੀਸੀ, ਪ੍ਰੋ: ਭੁਪਿੰਦਰ ਕੌਰ, ਦੀਪਕ ਸ਼ਰਮਾ ਚਨਾਰਥਲ, ਐਡਵੋਕੇਟ ਐੱਸ.ਐੱਲ. ਵਿਰਦੀ ਨੇ ਆਪਣੇ ਵਿਚਾਰ ਪੇਸ਼ ਕੀਤੇ। ਰਵਿੰਦਰ ਚੋਟ ਨੇ ਸਟੇਜ ਦੀ ਕਾਰਵਾਈ ਬਾਖ਼ੂਬੀ ਨਿਭਾਈ। ਪ੍ਰਿੰ: ਗੁਰਮੀਤ ਸਿੰਘ ਪਲਾਹੀ ਨੇ ਸਭਨਾਂ ਦਾ ਧੰਨਵਾਦ ਕੀਤਾ। ਜਦ ਕਿ ਸੁਸਾਇਟੀ ਦੇ ਪ੍ਰਧਾਨ ਡਾ: ਲਖਵਿੰਦਰ ਸਿੰਘ ਜੌਹਲ ਨੇ ਸੁਸਾਇਟੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਹ ਸੁਸਾਇਟੀ ਪੰਜਾਬੀ ਦੇ ਪ੍ਰਚਾਰ ਤੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਇਸ ਵੱਲੋਂ ਪੰਜਾਬੀ ਸਾਹਿਤ ਨੂੰ ਬਹੁਤ ਸਾਰੀਆਂ ਪੁਸਤਕਾਂ ਦਿੱਤੀਆਂ ਹਨ। ਪ੍ਰਧਾਨਗੀ ਭਾਸ਼ਣ ਦਿੰਦਿਆਂ ਵਰਿਆਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਵੀ ਔਰਤ ਨੂੰ ਉਹ ਸਨਮਾਨ ਨਹੀਂ ਮਿਲ ਰਿਹਾ ਜਿਹੜਾ ਕਿ ਮਿਲਣਾ ਚਾਹੀਦਾ ਹੈ।

ਤਦ ਵੀ ਕੁਝ ਔਰਤਾਂ ਵੱਖੋ-ਵੱਖਰੇ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਕਰ ਰਹੀਆਂ ਹਨ ਅਤੇ ਸਾਹਿਤਕ ਖੇਤਰ ਵਿੱਚ ਵੀ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਉਹਨਾਂ ਨੇ ਇਸ ਸੰਬੰਧ ਵਿੱਚ ਪ੍ਰਸਿੱਧ ਕਵਿਤਰੀ ਹਰਪ੍ਰੀਤ ਕੌਰ ਦਾ ਜ਼ਿਕਰ ਵੀ ਕੀਤਾ। ਇਸ ਸਮੇਂ ਕਰਵਾਏ ਗਏ ਕਵੀ ਦਰਬਾਰ ਵਿੱਚ ਹੋਰਨਾਂ ਤੋਂ ਬਿਨਾਂ ਬਲਦੇਵ ਰਾਜ ਕੋਮਲ, ਸੁਰਜੀਤ ਜੱਜ, ਰਾਜਵੰਤ ਕੌਰ ਸੰਧੂ, ਜਸਵਿੰਦਰ ਕੌਰ ਫਗਵਾੜਾ, ਹਰਜਿੰਦਰ ਨਿਆਣਾ, ਸੀਤਲ ਰਾਮ ਬੰਗਾ, ਸੁਖਦੇਵ ਫਗਵਾੜਾ, ਪੰਮੀ ਦਿਵੇਦੀ, ਦਲਜੀਤ ਕੌਰ ਚਾਨਾ, ਭੁਪਿੰਦਰ ਕੌਰ, ਰਾਜਵੰਤ ਕੌਰ ਪੰਜਾਬੀ(ਡਾ:), ਹਰਸਿਮਰਤ ਕੌਰ, ਬਲਬੀਰ ਕੌਰ ਬੱਬੂ ਸੈਣੀ, ਹਰਸਿਮਰਤ ਕੌਰ, ਰਣਜੀਤ ਕੌਰ ਹੁੰਦਲ ਨੇ ਹਿੱਸਾ ਲਿਆ।

Share this content:

Post Comment