Loading Now

ਕਤਲ ਦੇ ਮਾਮਲੇ ’ਚ ਵਕੀਲ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ

ਕਤਲ ਦੇ ਮਾਮਲੇ ’ਚ ਵਕੀਲ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ

ਨਵੀਂ ਦਿੱਲੀ, 13 ਨਵੰਬਰ – ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ-ਅਧਾਰਤ ਵਕੀਲ ਵਿਕਰਮ ਸਿੰਘ, ਜਿਸ ਨੂੰ ਕਤਲ ਦੇ ਇੱਕ ਮਾਮਲੇ ਵਿੱਚ ਗੁਰੂਗ੍ਰਾਮ ਪੁਲਸ ਦੀ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਵੱਲੋਂ ਗਿ੍ਰਫ਼ਤਾਰ ਕੀਤਾ ਗਿਆ ਸੀ, ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ। ਚੀਫ਼ ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਅਤੇ ਐੱਨ.ਵੀ. ਅੰਜਾਰੀਆ ਦੇ ਬੈਂਚ ਨੇ ਵਕੀਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਦੀ ਸੁਣਵਾਈ ਤੋਂ ਬਾਅਦ ਇਹ ਹੁਕਮ ਪਾਸ ਕੀਤਾ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਸਿੰਘ ਨੂੰ 10,000 ਰੁਪਏ ਦੇ ਜ਼ਮਾਨਤੀ ਮੁਚੱਲਕੇ ’ਤੇ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਬੁੱਧਵਾਰ ਨੂੰ ਸੂਚੀਬੱਧ ਕੀਤੀ।

Share this content:

Post Comment