ਕਬੱਡੀ ਖਿਡਾਰੀ ਕਿੰਦਾ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 3 ਜੂਨ – ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਅੱਜ ਆਪਣੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਹੋ ਗਿਆ ਹੈ। ਕਬੱਡੀ ਖਿਡਾਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਜੀਤਾ ਬਾਦਲਗੜ੍ਹ, ਬੱਬੂ ਝਨੇੜੀ, ਸੇਮਾ ਘਰਾਚੋਂ, ਮਲਕੀਤ ਸਿੰਘ ਅਤੇ ਬਰਿੰਦਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਰੈਫਰੀ ਸਤਗੁਰ ਝਨੇੜੀ, ਕੁਮੈਂਟੇਟਰ ਕੁਲਬੀਰ ਟਿੰਬਰਵਾਲ, ਨੌਜਵਾਨ ਆਗੂ ਅਮਰਿੰਦਰ ਸਿੰਘ ਰੋੜੀਆਂ ਅਤੇ ਸਤਨਾਮ ਸਿੰਘ ਵਿਰਕ ਦੇ ਨਾਲ-ਨਾਲ ਮਨਜੋਤ ਸਿੰਘ ਅਤੇ ਹਰਦੀਪ ਸਿੰਘ ਨੇ ਵੀ ‘ਆਪ’ ਦਾ ਪੱਲਾ ਫੜਿਆ। ਮੁੱਖ ਮੰਤਰੀ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕੀਤਾ।
Share this content:



Post Comment