Loading Now

ਕਮਲ ਕੌਰ ਭਾਬੀ ਕਤਲ ਕੇਸ ਦੇ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ ’ਚ ਕੀਤਾ ਜਾਵੇਗਾ ਪੇਸ਼

ਕਮਲ ਕੌਰ ਭਾਬੀ ਕਤਲ ਕੇਸ ਦੇ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ ’ਚ ਕੀਤਾ ਜਾਵੇਗਾ ਪੇਸ਼

ਲੁਧਿਆਣਾ, 10 ਅਪ੍ਰੈਲ – ਲੁਧਿਆਣਾ ਸਥਿਤ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਪੰਜਾਬ ਲਿਆਂਦਾ ਗਿਆ ਹੈ। ਉਸ ਨੂੰ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਸ ਵਿੰਗ ਦੇ OFTEC ਸੈੱਲ ਰਾਹੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਠਿੰਡਾ ਪੁਲਿਸ ਦੀ ਇੱਕ ਟੀਮ ਮੁਲਜ਼ਮ ਨੂੰ ਯੂਏਈ ਅਧਿਕਾਰੀਆਂ ਤੋਂ ਹਿਰਾਸਤ ਵਿੱਚ ਲੈਣ ਤੋਂ ਬਾਅਦ ਭਾਰਤ ਲੈ ਆਈ। ਮਹਿਰੋਂ ਨੂੰ ਇਸ ਸਾਲ ਜਨਵਰੀ ਵਿੱਚ ਵੀਜ਼ਾ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਸ਼ਾਰਜਾਹ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਦੇਸ਼ ਨਿਕਾਲੇ ਦੀ ਪ੍ਰਕਿਰਿਆ ਨੂੰ ਪੂਰਾ ਹੋਣ ਵਿੱਚ ਕੁਝ ਸਮਾਂ ਲੱਗਿਆ। ਦੱਸ ਦੇਈਏ ਕਿ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿਚ 11 ਜੂਨ 2025 ਨੂੰ ਕਮਲ ਭਾਬੀ ਦੀ ਮਿਲੀ ਲਾਸ਼ ਮਿਲੀ ਸੀ ਅਤੇ ਪੋਸਟਮਾਰਟਮ ਵਿਚ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਪੁਸ਼ਟੀ ਹੋਈ ਸੀ। ਮਹਿਰੋਂ ਦੇ ਤਿੰਨ ਸਾਥੀ ਜਸਪ੍ਰੀਤ ਸਿੰਘ, ਨਿਮਰਤਜੀਤ ਸਿੰਘ ਅਤੇ ਰਣਜੀਤ ਸਿੰਘ ਵੀ ਹੱਤਿਆ ਵਿਚ ਸ਼ਾਮਿਲ ਸਨ, ਜੋ ਪਹਿਲਾਂ ਗ੍ਰਿਫਤਾਰ ਹੋ ਚੁੱਕੇ ਹਨ।

Share this content:

Post Comment