ਕਾਂਗਰਸ ਨੇ ਲਕਸ਼ਮਣ ਸਿੰਘ ਨੂੰ ਛੇ ਸਾਲ ਲਈ ਪਾਰਟੀ ਤੋਂ ਕੱਢਿਆ
ਮੱਧ ਪ੍ਰਦੇਸ਼, 11 ਜੂਨ – ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਦਿਗਵਿਜੈ ਸਿੰਘ ਦੇ ਭਰਾ ਲਕਸ਼ਮਣ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਛੇ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਨਿਕਾਲ ਦਿੱਤਾ ਹੈ। ਇਹ ਕਾਰਵਾਈ ਤੁਰੰਤ ਪ੍ਰਭਾਵ ਨਾਲ ਲਾਗੂ ਹੋਈ ਹੈ।
ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੇ ਮੈਂਬਰ ਸਕੱਤਰ ਤਾਰੀਕ ਅਨਵਰ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਲਕਸ਼ਮਣ ਸਿੰਘ ਨੇ ਪਾਰਟੀ ਨੀਤੀਆਂ ਅਤੇ ਨੇਤ੍ਰਤਵ ਦੇ ਖਿਲਾਫ ਵਾਰ-ਵਾਰ ਜਨਤਕ ਤੌਰ ‘ਤੇ ਬਿਆਨ ਦਿੱਤੇ, ਜਿਸ ਕਾਰਨ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਿਆ। ਇਸ ਤੋਂ ਪਹਿਲਾਂ, ਮੱਧ ਪ੍ਰਦੇਸ਼ ਪ੍ਰਦੇਸ਼ ਕਾਂਗਰਸ ਕਮੇਟੀ ਨੇ ਉਨ੍ਹਾਂ ਵਿਰੁੱਧ ਕਾਰਵਾਈ ਦੀ ਸਿਫਾਰਸ਼ ਕੀਤੀ ਸੀ, ਜਿਸ ਉਪਰੰਤ ਇਹ ਫੈਸਲਾ ਲਿਆ ਗਿਆ। ਲਕਸ਼ਮਣ ਸਿੰਘ ਪੰਜ ਵਾਰੀ ਸੰਸਦ ਮੈਂਬਰ ਅਤੇ ਤਿੰਨ ਵਾਰੀ ਵਿਧਾਇਕ ਰਹਿ ਚੁੱਕੇ ਹਨ। ਉਹ ਪਹਿਲਾਂ 2004 ਵਿੱਚ ਭਾਜਪਾ ਵਿੱਚ ਵੀ ਗਏ ਸਨ, ਪਰ 2013 ਵਿੱਚ ਮੁੜ ਕਾਂਗਰਸ ਵਿੱਚ ਵਾਪਸ ਆ ਗਏ ਸਨ।
Share this content:



Post Comment