ਕਾਂਗਰਸ ਵੱਲੋਂ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਮੁਜ਼ਾਹਰਾ
ਕੌਮਾਂਤਰੀ ਮਹਿਲਾ ਦਿਵਸ ਮੌਕੇ ਆਪਣੀਆਂ ਮੰਗਾਂ ਮਨਵਾਉਣ ਲਈ ਕਾਂਗਰਸ ਦੀਆਂ ਮਹਿਲਾ ਵਰਕਰਾਂ ਚੰਡੀਗੜ੍ਹ ਦੀਆਂ ਸੜਕਾਂ ’ਤੇ ਉੱਤਰੀਆਂ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧੀ ਏਕਮ ਸਣੇ ਵੱਡੀ ਗਿਣਤੀ ਔਰਤਾਂ ਨੇ ਸੈਕਟਰ-4 ’ਚੋਂ ਵਿਧਾਨ ਸਭਾ ਵੱਲ ਮਾਰਚ ਕੀਤਾ। ਉਨ੍ਹਾਂ ਨੂੰ ਪੁਲੀਸ ਨੇ ਵਿਧਾਨ ਸਭਾ ਤੋਂ ਕਾਫ਼ੀ ਦੂਰ ਹੀ ਰੋਕ ਦਿੱਤਾ ਅਤੇ ਹਿਰਾਸਤ ਵਿੱਚ ਲੈ ਲਿਆ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਥਾਣਾ ਸੈਕਟਰ-3 ਵਿੱਚ ਬੰਦ ਕਰ ਦਿੱਤਾ ਤੇ ਬਾਅਦ ਦੁਪਹਿਰ ਸਾਰਿਆਂ ਨੂੰ ਛੱਡਿਆ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਔਰਤਾਂ ਦੇ ਬਣਦੇ ਹੱਕ ਦੇਣ ਦੀ ਮੰਗ ਕੀਤੀ ਗਈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧੀ ਏਕਮ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2022 ਵਿੱਚ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਬੀਤਣ ਦੇ ਬਾਵਜੂਦ ਸਰਕਾਰ ਸਿਰਫ਼ ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਕਰ ਕੇ ਆਪਣਾ ਪੱਲਾ ਝਾੜ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਔਰਤਾਂ ਨੂੰ ਪੰਜ ਸਾਲ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕਰ ਕੇ ਵੋਟਾਂ ਹਾਸਲ ਕੀਤੀਆਂ ਸਨ, ਪਰ ਹੁਣ ਸਰਕਾਰ ਔਰਤਾਂ ਨੂੰ ਪਿਛਲੇ ਚਾਰ ਸਾਲਾਂ ਦਾ ਬਕਾਇਆ ਦੇਣ ਤੋਂ ਭੱਜ ਰਹੀ ਹੈ।
Share this content:


Post Comment