ਕਾਕਰੋਚ ਜਨਤਾ ਪਾਰਟੀ’ ਨੂੰ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਮਿਲੀ ਇਜ਼ਾਜਤ
ਨਵੀਂ ਦਿੱਲੀ, 6 ਜੂਨ – ਕਾਕਰੋਚ ਜਨਤਾ ਪਾਰਟੀ (CJP) ਅੱਜ ਦਿੱਲੀ ਦੇ ਜੰਤਰ-ਮੰਤਰ ‘ਤੇ ਇੱਕ ਵੱਡੇ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਬਣਾ ਰਹੀ ਹੈ। CJP ਦੇ ਸੰਸਥਾਪਕ ਅਭਿਜੀਤ ਦੀਪਕੇ ਅੱਜ ਅਮਰੀਕਾ ਤੋਂ ਭਾਰਤ ਵਾਪਸ ਪਰਤੇ ਹਨ। ਉਹ ਆਪਣੇ ਸੈਂਕੜੇ ਸਮਰਥਕਾਂ ਨਾਲ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਦਿੱਲੀ ਪੁਲਿਸ ਨੇ ਕਾਕਰੋਚ ਜਨਤਾ ਪਾਰਟੀ (CJP) ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ, ਅਭਿਜੀਤ ਦੀਪਕੇ ਨੇ ਆਪਣੇ ਸਮਰਥਕਾਂ ਅਤੇ ਵਿਦਿਆਰਥੀਆਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ। ਦੀਪਕੇ ਨੇ ਆਪਣੇ ਸਮਰਥਕਾਂ ਨੂੰ 6 ਜੂਨ ਨੂੰ ਪਹੁੰਚਣ ‘ਤੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਦੀ ਅਪੀਲ ਵੀ ਕੀਤੀ।
Share this content:



Post Comment