Loading Now

ਕਿਸਾਨਾਂ ਉੱਤੇ ਬੇਤਹਾਸ਼ਾ  ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣਾ ਨਿਆਂ ਦੀ ਆਵਾਜ਼ ਨੂੰ ਦਬਾਉਣਾ – ਜਮਹੂਰੀ ਅਧਿਕਾਰ ਸਭਾ ਪੰਜਾਬ

ਕਿਸਾਨਾਂ ਉੱਤੇ ਬੇਤਹਾਸ਼ਾ  ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣਾ ਨਿਆਂ ਦੀ ਆਵਾਜ਼ ਨੂੰ ਦਬਾਉਣਾ – ਜਮਹੂਰੀ ਅਧਿਕਾਰ ਸਭਾ ਪੰਜਾਬ

ਬਠਿੰਡਾ, 7 ਫਰਵਰੀ (ਏ.ਡੀ.ਪੀ ਨਿਊਜ਼) – ਬਠਿੰਡਾ ਵਿੱਚ ਲੰਮੇ ਸਮੇਂ ਤੋਂ ਫ਼ਰਜ਼ੀ ਕੇਸਾਂ ਵਿੱਚ ਬੰਦ ਕੀਤੇ ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈਕੇ ਦਿੱਤੇ ਜਾ ਰਹੇ ਧਰਨੇ, ਅਤੇ ਰੋਸ ਪਰਗਟ ਕਰਨ ਆ ਰਹੇ ਕਿਸਾਨਾਂ ਉੱਤੇ ਪੁਲਿਸ ਵਲੋਂ ਕੀਤਾ ਗਿਆ, ਬੇਤਹਾਸ਼ਾ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ  ਖਿੰਡਾਉਣ   ਦੀ ਕਾਰਵਾਈ ਅਤਿ  ਨਿੰਦਣਯੋਗ ਹੈ, ਅਤੇ ਇਹ ਨਿਆਂ  ਦੀ ਮੰਗ ਦਾ ਗਲਾ ਘੁੱਟਣ ਦੇ ਸਮਾਨ ਹੈ।ਜਮਹੂਰੀ ਅਧਿਕਾਰ ਸਭਾ ਪੰਜਾਬ ਸਰਕਾਰ ਦੇ ਇਸ ਜਾਬਰ ਰਵਈਏ ਦੀ ਸਖ਼ਤ ਸ਼ਬਦਾਂ  ਵਿਚ ਨਿਖੇਧੀ ਕਰਦੀ ਹੈ, ਅਤੇ ਆਪਣੀਆਂ ਸਾਰੀਆਂ ਇਕਾਈਆਂ ਅਤੇ ਜਮਹੂਰੀਅਤ ਪਸੰਦ ਤਾਕਤਾਂ  ਨੂੰ ਇਸ ਵਿਰੁੱਧ ਹਰ ਸੰਭਵ ਢੰਗ ਨਾਲ ਰੋਸ ਪਰਗਟ ਕਰਨ ਦਾ ਸੱਦਾ ਦਿੰਦੀ ਹੈ।

ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਪ੍ਰਧਾਨ,ਜਗਮੋਹਨ ਸਿੰਘ,ਅਤੇ ਸੱਕਤਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਪਿੰਡ ਚਾਉਕੇ ਵਿੱਚ ਸਕੂਲ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਨੂੰ ਲੈਕੇ ਚਲੇ ਸੰਘਰਸ਼ ਵਿਚ ਕੁਝ ਕਿਸਾਨ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ, ਅਤੇ ਨੇ ਹੀ ਉਹਨਾਂ ਉੱਤੇ ਦਰਜ ਕੇਸ ਨੂੰ ਅੱਗੇ ਤੋਰਿਆ ਜਾ ਰਿਹਾ ਹੈ, ਅਤੇ ਨੇ ਹੀ ਉਹਨਾਂ ਨੂੰ ਜਮਾਨਤ ਹੀ ਦਿੱਤੀ ਜਾ ਰਹੀ ਹੈ।

ਸਰਕਾਰ ਦੀ ਇਹ ਨੀਤੀ ਸੰਘਰਸ਼ ਕਰਦੇ ਲੋਕਾਂ ਨੂੰ ਦਬਾਉਣਾ ਅਤੇ ਪਰੇਸ਼ਾਨ ਕਰਨ ਦੀ ਹੈ।ਜਿਸ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੱਜ ਡੀ ਸੀ ਬਠਿੰਡਾ ਦੇ ਦਫਤਰ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਲਾਉਣ ਦਾ ਐਲਾਨ ਕੀਤਾ ਸੀ।

ਇਸ ਨੂੰ ਲੈਕੇ ਬੁਖਲਾਹਟ ਵਿੱਚ ਆਈ ਪੰਜਾਬ ਸਰਕਾਰ ਨੇ ਪਹਿਲਾਂ ਤਾਂ ਰਾਤ ਭਰ ਮਾਲਵੇ ਖੇਤਰ  ਦੇ  ਉੱਘੇ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਅਤੇ ਜਦੋਂ ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਧਰਨਾ ਸਥਲ ਵੱਲ ਆ ਰਹੇ ਸਨ, ਤਾਂ ਬੇਤਹਾਸ਼ਾ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਸਭਾ ਦੇ ਬੁਲਾਰਿਆਂ ਨੇ ਕਿਹਾ ਨਿਆਂ ਦੀ ਮੰਗ ਨੂੰ ਲੈਕੇ ਰੋਸ ਪਰਗਟ ਕਰਨ ਲੋਕਾਂ ਦਾ ਬੁਨਿਆਦੀ ਅਧਿਕਾਰ ਹੈ, ਸਰਕਾਰ ਨੇ ਪੁਲਿਸ ਦੀ ਅੰਨ੍ਹੀ ਵਰਤੋਂ ਕਰਕੇ ਨਾ ਸਿਰਫ ਉਹਨਾਂ ਦੇ ਇਸ ਅਧਿਕਾਰ ਨੂੰ ਕੁਚਲਿਆ ਹੈ,ਸਗੋਂ ਲੋਕਾਂ ਦੀ ਆਵਾਜ਼  ਤੇ ਸੰਘਰਸ਼ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਹੈ।

ਚਾਹੀਦਾ ਤਾਂ ਇਹ ਦੀ ਕਿ ਸਰਕਾਰ ਅਤੇ ਅਧਿਕਾਰੀ ਇਸ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕਰਦੇ, ਪਰ ਹਕੂਮਤ ਵਲੋਂ ਵਰਤੀ ਅੰਨ੍ਹੀ ਤਾਕਤ ਨੇ ਮਸਲੇ ਨੂੰ ਹੋਰ ਪੇਚੀਦਾ ਬਣਾ ਦਿੱਤਾ ਹੈ। ਪੁਲਿਸ ਨੇ ਵੱਡੀ ਪੱਧਰ ਉਤੇ ਕਿਸਾਨਾਂ ਦੀਆਂ ਗੀਫਤਰੀਆਂ ਵੀ ਕੀਤੀਆਂ ਹਨ, ਜਿਹੜੇ ਵੱਖ ਵੱਖ ਥਾਣਿਆਂ ਵਿਚ ਬੰਦ ਕੀਤੇ ਗਏ ਹਨ। ਸਭਾ ਗ੍ਰਿਫਤਾਰ ਕਿਸਾਨਾਂ ਨੂੰ ਫੌਰੀ ਰਿਹਾ ਕਰਨ ਦੀ ਮੰਗ ਵੀ ਕਰਦੀ ਹੈ। ਸਭਾ ਨੇ ਪੰਜਾਬ ਦੀਆਂ  ਜਮਹੂਰੀ ਪਸੰਦ ਤਾਕਤਾਂ ਨੂੰ ਇਸ ਵਿਰੁੱਧ ਜੋਰਦਾਰ ਰੋਸ ਪਰਗਟ ਕਰਨ ਦਾ ਸੱਦਾ ਦਿੱਤਾ ਹੈ।

Share this content:

Post Comment