Loading Now

ਕਿਸਾਨਾਂ ਵੱਲੋਂ 26 ਜਨਵਰੀ ਨੂੰ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫਰੀ ਕਰਵਾਉਣ ਦਾ ਐਲਾਨ

ਕਿਸਾਨਾਂ ਵੱਲੋਂ 26 ਜਨਵਰੀ ਨੂੰ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫਰੀ ਕਰਵਾਉਣ ਦਾ ਐਲਾਨ

ਲੁਧਿਆਣਾ, 24 ਜਨਵਰੀ – ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ 26 ਜਨਵਰੀ ਨੂੰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜਾ ਨੂੰ ਮੁਫ਼ਤ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਰੋਸ ਪ੍ਰਦਰਸ਼ਨ ਪਿੰਡ ਸਸਰਾਲੀ ਕਲਾ ਦੇ ਨੇੜੇ ਸਤਲੁਜ ਦਰਿਆ ਦੇ ਬੰਨ੍ਹ ਨੂੰ ਪੱਕਾ ਕਰਨ ਅਤੇ ਲੁਧਿਆਣਾ–ਰਾਹੋ ਰੋਡ ਦੀ ਖਸਤਾ ਹਾਲਤ ਨੂੰ ਸੁਧਾਰਨ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡ ਸਸਰਾਲੀ ਕਲਾ ਵਿਖੇ ਸਤਲੁਜ ਦਰਿਆ ਦਾ ਬੰਨ੍ਹ ਕਾਫੀ ਸਮੇਂ ਤੋਂ ਕੱਚਾ ਹੋਣ ਕਾਰਨ ਕਿਸਾਨਾਂ ਨੂੰ ਵੱਡੇ ਨੁਕਸਾਨ ਦਾ ਖਤਰਾ ਬਣਿਆ ਰਹਿੰਦਾ ਹੈ। ਇਸਦੇ ਨਾਲ ਹੀ ਲੁਧਿਆਣਾ–ਰਾਹੋ ਰੋਡ ਦੀ ਹਾਲਤ ਬਹੁਤ ਜ਼ਿਆਦਾ ਖਰਾਬ ਹੋ ਚੁੱਕੀ ਹੈ, ਜਿਸ ਕਾਰਨ ਆਮ ਲੋਕਾਂ ਅਤੇ ਕਿਸਾਨਾਂ ਨੂੰ ਆਵਾਜਾਈ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਹਨਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਕਈ ਵਾਰ ਪ੍ਰਸ਼ਾਸਨ ਨੂੰ ਅਰਜ਼ੀਆਂ ਦਿੱਤੀਆਂ ਗਈਆਂ ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਪ੍ਰਸ਼ਾਸਨ ਦੀ ਅਣਦੇਖੀ ਤੋਂ ਨਾਰਾਜ਼ ਹੋ ਕੇ ਹੁਣ 26 ਜਨਵਰੀ ਨੂੰ ਟੋਲ ਪਲਾਜਾ ਫਰੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾ ਸਕਦਾ ਹੈ ਅਤੇ ਸੰਭਵ ਹੈ ਕਿ ਟੋਲ ਪਲਾਜਾ ਨੂੰ ਪੱਕੇ ਤੌਰ ’ਤੇ ਵੀ ਮੁਫ਼ਤ ਕਰਵਾ ਦਿੱਤਾ ਜਾਵੇ।

Share this content:

Post Comment