Loading Now

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫ਼ਾ

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 13 ਸਤੰਬਰ – ਆਮ ਆਦਮੀ ਪਾਰਟੀ ਤੋਂ ਮੁਅੱਤਲ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਸਪੀਕਰ ਦੇ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਸ ਸਬੰਧੀ ਇੱਕ ਸਰਕਾਰੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਉਹ ਵਿਧਾਇਕ ਵਜੋਂ ਆਪਣੇ ਹਲਕੇ ਦੀ ਸੇਵਾ ਕਰਦੇ ਰਹਿਣਗੇ। ਨੋਟੀਫਿਕੇਸ਼ਨ ਵਿੱਚ ਲਿਖਿਆ ਗਿਆ ਹੈ ਕਿ ਵਿਧਾਨ ਸਭਾ ਦੀ ਕਾਰਜ-ਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ 180 ਅਧੀਨ ਕੁੰਵਰ ਵਿਜੈ ਪ੍ਰਤਾਪ ਸਿੰਘ ਐਮ.ਐਲ.ਏ ਨੂੰ ਅਧੀਨ ਵਿਧਾਨ ਕਮੇਟੀ ਦਾ ਮੈਂਬਰ ਨਾਮਜਦ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਮਿਤੀ 19.08.2025 ਨੂੰ ਕੀਤੀ ਗਈ ਬੇਨਤੀ ਪ੍ਰਵਾਨ ਕਰਦੇ ਹੋਏ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਮਿਤੀ 05.09.2025 ਤੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਮੈਂਬਰ ਵਿਧਾਨ ਸਭਾ ਨੂੰ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਦੀਆਂ ਜਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਅਤੇ ਹੁਣ ਉਹ ਪੰਜਾਬ ਵਿਧਾਨ ਸਭਾ ਦੀ ਅਧੀਨ ਕਮੇਟੀ ਦੇ ਮੈਂਬਰ ਨਹੀਂ ਹੋਣਗੇ।

Share this content:

Post Comment