Loading Now

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ਼੍ਰੋਮਣੀ ਅਕਾਲੀ ਦਲ ਅੱਗੇ ਰੱਖੀ ਗੱਠਜੋੜ ਦੀ ਸ਼ਰਤਾਂ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ਼੍ਰੋਮਣੀ ਅਕਾਲੀ ਦਲ ਅੱਗੇ ਰੱਖੀ ਗੱਠਜੋੜ ਦੀ ਸ਼ਰਤਾਂ

ਲੁਧਿਆਣਾ, 13 ਜੂਨ – ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਸੰਭਾਵਿਤ ਗੱਠਜੋੜ ਨੂੰ ਲੈ ਕੇ ਵੱਡਾ ਸਿਆਸੀ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲ ਗੱਠਜੋੜ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਛੋਟੇ ਭਰਾ ਦੀ ਭੂਮਿਕਾ ਸਵੀਕਾਰ ਕਰਨੀ ਪਵੇਗੀ, ਕਿਉਂਕਿ ਭਾਜਪਾ ਹੁਣ ਦੇਸ਼ ਹੀ ਨਹੀਂ ਸਗੋਂ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਚੁੱਕੀ ਹੈ। ਲੁਧਿਆਣਾ ਵਿੱਚ ‘ਇੰਡਸਟਰੀਅਲ ਐਂਡ ਪ੍ਰੋਫੈਸ਼ਨਲ ਮੀਟ’ ਦੌਰਾਨ ਕਾਰੋਬਾਰੀਆਂ ਨਾਲ ਗੱਲਬਾਤ ਕਰਦਿਆਂ ਪੁਰੀ ਨੇ ਕਿਹਾ ਕਿ ਕਿਸੇ ਵੀ ਸੰਭਾਵਿਤ ਗੱਠਜੋੜ ਵਿੱਚ ਭਾਜਪਾ ਵੱਡੇ ਭਰਾ ਦੀ ਭੂਮਿਕਾ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਭਾਜਪਾ ਨਾਲ ਮੁੜ ਆਉਣ ਦਾ ਇੱਛੁਕ ਹੈ ਤਾਂ ਉਸ ਨੂੰ ਮੌਜੂਦਾ ਸਿਆਸੀ ਹਕੀਕਤ ਨੂੰ ਸਵੀਕਾਰ ਕਰਨਾ ਹੋਵੇਗਾ।

ਪੁਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਆਪਣੇ ਦਮ ’ਤੇ ਵੀ ਲੋਕਾਂ ਵਿਚ ਇਕ ਮਜ਼ਬੂਤ ਬਦਲ ਵਜੋਂ ਉੱਭਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ ਅਤੇ ਲੋਕਾਂ ਦਾ ਸਮਰਥਨ ਹਾਸਲ ਕਰ ਰਹੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਸਬੰਧੀ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਨ ਵੱਲੋਂ ਹੀ ਲਿਆ ਜਾਵੇਗਾ।

Share this content:

Post Comment