ਕੇਂਦਰ ਤੇ ਸੂਬਾ ਸਰਕਾਰ ਨੇ ਪੰਜਾਬ ਦੀ ਕਿਸਾਨੀ ਦੀ ਕਦੇ ਬਾਂਹ ਨਹੀਂ ਫੜ੍ਹੀ- ਗੌਰਵ ਟਿਕੈਤ
ਲਾਲੜੂ, 25 ਸਤੰਬਰ – ਗੌਰਵ ਟਿਕੈਤ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਪ੍ਰਤੀ ਮੌਜੂਦਾ ਕੇਂਦਰ ਤੇ ਸੂਬਾ ਸਰਕਾਰ ਦਾ ਰਵੱਈਆ ਬੇਰੁੱਖਾ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੁਰੱਖਿਆ ਅਤੇ ਕਿਸਾਨੀ ਨੂੰ ਪਾਣੀ ਮੁਹੱਈਆ ਕਰਵਾਉਣ ਲਈ ਡੈਂਮ ਬਣਾਏ ਗਏ ਸਨ, ਨਾ ਕੇ ਪੰਜਾਬ ਨੂੰ ਡੋਬਣ ਲਈ। ਉਨ੍ਹਾਂ ਕਿਹਾ ਕਿ ਡੈਂਮਾਂ ਵਿੱਚੋਂ ਬੇਤਰਤੀਬੇ ਢੰਗ ਨਾਲ ਛੱਡੇ ਗਏ ਪਾਣੀ ਨੇ ਪੂਰੇ ਪੰਜਾਬ ਦੀ ਜਰਖੇਜ਼ ਜ਼ਮੀਨ ਨੂੰ ਰੇਗਿਸਤਾਨ ਵਿੱਚ ਬਦਲ ਕੇ ਰੱਖ ਦਿੱਤਾ ਹੈ, ਜਿਸ ਦੀ ਜਿੰਮੇਵਾਰ ਕੇਂਦਰ ਤੇ ਸੂਬਾ ਸਰਕਾਰ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਵੱਲੋਂ ਆਪਣੇ ਪੱਧਰ ਉੱਤੇ ਬੰਨ੍ਹ ਬਣਾਏ ਜਾ ਰਹੇ ਹਨ ਤੇ ਇਸ ਤੋਂ ਬਾਅਦ ਤਾਰ ਅਤੇ ਪੱਥਰਾਂ ਦਾ ਪ੍ਰਬੰਧ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਰਨਾ ਚਾਹੀਦਾ ਹੈ।
Share this content:


Post Comment