ਕੇਂਦਰ ਸਰਕਾਰ ਨੇ ਕੈਂਸਰ ਦੀਆਂ ਦਵਾਈਆਂ ਦਾ ਮਾਰਜਿਨ 30 ਫ਼ੀਸਦੀ ਕੀਤਾ ਤੈਅ, ਸੁਪਰੀਮ ਕੋਰਟ ਨੇ ਚੁੱਕੇ ਸਵਾਲ
ਨਵੀਂ ਦਿੱਲੀ, 13 ਅਕਤੂਬਰ – ਸੁਪਰੀਮ ਕੋਰਟ ਨੇ ਕੈਂਸਰ ਦੀਆਂ ਦਵਾਈਆਂ ‘ਤੇ ਟਰੇਡ ਮਾਰਜਿਨ 30% ਤੱਕ ਸੀਮਤ ਕਰਨ ਦੇ ਕੇਂਦਰ ਦੇ ਫ਼ੈਸਲੇ ‘ਤੇ ਸਵਾਲ ਚੁੱਕੇ । ਕੋਰਟ ਨੇ ਕਿਹਾ ਕਿ ਸਰਕਾਰ ਦੇ ਜਵਾਬ ਵਿੱਚ ਖ਼ੁਸ਼ ਹੋਣ ਵਰਗਾ ਕੁਝ ਨਹੀਂ ਹੈ। ਕੋਰਟ ਨੇ ਪੁੱਛਿਆ ਕਿ ਜਦੋਂ ਕੈਂਸਰ ਦੀਆਂ ਦਵਾਈਆਂ ‘ਤੇ ਮਾਰਜਿਨ ਤੈਅ ਕੀਤਾ ਜਾ ਸਕਦਾ ਹੈ, ਤਾਂ ਦੂਜੀਆਂ ਦਵਾਈਆਂ ‘ਤੇ ਅਜਿਹਾ ਕਿਉਂ ਨਹੀਂ ਕੀਤਾ ਜਾ ਸਕਦਾ? ਕੇਂਦਰ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਮਰੀਜ਼ਾਂ ਨੂੰ ਸਾਲਾਨਾ ਕਰੀਬ 2,500 ਕਰੋੜ ਰੁਪਏ ਦੀ ਬਚਤ ਹੋਣ ਦੀ ਉਮੀਦ ਹੈ। ਅਦਾਲਤ ਨੇ ਦਵਾਈਆਂ ਦੀ ਕੀਮਤ ਤੈਅ ਕਰਨ ਦੇ ਤਰੀਕੇ ਬਾਰੇ ਜਾਣਕਾਰੀ ਦੇਣ ਲਈ ਸੌਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ 27 ਅਕਤੂਬਰ ਤੱਕ ਦਾ ਸਮਾਂ ਦਿੱਤਾ।
Share this content:


Post Comment