Loading Now

ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ; ‘ਬਿਸ਼ਨੋਈ ਗੈਂਗ’ ਦੇ ਮੈਂਬਰ ਨੇ ਲਈ ਜ਼ਿੰਮੇਵਾਰੀ

ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ; ‘ਬਿਸ਼ਨੋਈ ਗੈਂਗ’ ਦੇ ਮੈਂਬਰ ਨੇ ਲਈ ਜ਼ਿੰਮੇਵਾਰੀ

ਨਵੀਂ ਦਿੱਲੀ, 12 ਨਵੰਬਰ – ਪੰਜਾਬ ਪੁਲੀਸ ਨੇ ਦਿੱਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਰਨੈਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਮਗਰੋਂ ਕੇਸ ਦਰਜ ਕੀਤਾ ਹੈ, ਜਿਨ੍ਹਾਂ ਨੇ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਭਰਿਆ ਸੁਨੇਹਾ ਮਿਲਣ ਅਤੇ 7 ਕਰੋੜ ਰੁਪਏ ਦੀ ਫਿਰੌਤੀ ਮੰਗੇ ਜਾਣ ਦੀ ਰਿਪੋਰਟ ਦਿੱਤੀ ਹੈ। ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਅਤੇ ਵਟਸਐਪ ਸੁਨੇਹੇ ਰਾਹੀਂ ਫਿਰੌਤੀ ਦੀ ਮੰਗ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣ-ਪਛਾਤੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਦਿਆਂ 7 ਕਰੋੜ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ 6 ਨਵੰਬਰ ਨੂੰ ਵਿਧਾਇਕ ਜਰਨੈਲ ਸਿੰਘ ਦੇ ਮੋਬਾਈਲ ਫੋਨ ‘ਤੇ ਨੰਬਰ ਤੋਂ ਕਾਲ ਆਈ ਅਤੇ ਵਟਸਐਪ ‘ਤੇ ਸੁਨੇਹਾ ਵੀ ਭੇਜਿਆ ਗਿਆ। ਸੁਨੇਹਾ ਭੇਜਣ ਵਾਲੇ ਨੇ ਕਿਹਾ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਬੋਲ ਰਿਹਾ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ 7 ਕਰੋੜ ਰੁਪਏ ਦੇਣ ਲਈ ਕਹਿ ਦੇਵੇ, ਨਹੀਂ ਤਾਂ ਉਨ੍ਹਾਂ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਅਣ-ਪਛਾਤੇ ਵਿਅਕਤੀ ਨੇ ਉਸ ਦੇ ਵਿਧਾਇਕ ਹੋਣ ਦੇ ਅਹੁਦੇ ਦੀ ਵਰਤੋਂ ਕਰਦਿਆਂ ਉਸ ਰਾਹੀਂ ਅਰਵਿੰਦ ਕੇਜਰੀਵਾਲ ਤੱਕ ਫਿਰੌਤੀ ਦੀ ਮੰਗ ਅਤੇ ਧਮਕੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਸ ਨੇ ਪੁਲੀਸ ਤੋਂ ਮੁਲਜ਼ਮ ਅਤੇ ਉਸ ਦੇ ਸਾਥੀਆਂ ਦੀ ਪਛਾਣ ਕਰਨ, ਮੋਬਾਈਲ ਨੰਬਰ ਦੀ ਕਾਲ ਡਿਟੇਲ ਰਿਕਾਰਡ (ਸੀਡੀਆਰ), ਆਈ.ਪੀ. ਲੌਗ ਅਤੇ ਲੋਕੇਸ਼ਨ ਦੀ ਜਾਂਚ ਕਰਕੇ ਗ੍ਰਿਫ਼ਤਾਰੀ ਕਰਨ ਦੀ ਮੰਗ ਕੀਤੀ ਸੀ। ਵਿਧਾਇਕ ਦੀ ਸ਼ਿਕਾਇਤ ‘ਤੇ ਮੁਹਾਲੀ ਪੁਲੀਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।

Share this content:

Post Comment