Loading Now

ਕੇਵਲ ਸਿੰਘ ਢਿੱਲੋਂ ਦੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

ਕੇਵਲ ਸਿੰਘ ਢਿੱਲੋਂ ਦੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

ਚੰਡੀਗਡ਼੍ਹ – 3 ਨਵੰਬਰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਦਿੱਲੀ ਵਿਖੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਸ੍ਰੀ ਢਿੱਲੋਂ ਨੇ ਕੇਂਦਰੀ ਮੰਤਰੀ ਨਾਲ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ਦੇ ਨਾਲ-ਨਾਲ ਸੂਬੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਰਾਜ ਮਾਰਗ ਪ੍ਰਾਜੈਕਟਾਂ ਬਾਰੇ ਵਿਚਾਰ-ਚਰਚਾ ਕੀਤੀ।

ਉਨ੍ਹਾਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕੀ ਸੰਪਰਕ ਵਿੱਚ ਸੁਧਾਰ ਲਿਆਉਣ ਅਤੇ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਨਾਲ ਸਬੰਧਤ ਵੱਖ-ਵੱਖ ਮੁੱਦੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।

ਗਡਕਰੀ ਨਾਲ ਮੁਲਾਕਾਤ ਤੋਂ ਬਾਅਦ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਵਿਸ਼ਿਆਂ ’ਤੇ ਕੇਂਦਰੀ ਮੰਤਰੀ ਮੂਹਰੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ।

ਉਨ੍ਹਾਂ ਪੰਜਾਬ ਦੇ ਵਿਕਾਸ ਲਈ ਕੇਂਦਰੀ ਮੰਤਰੀ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਆਪਣਾ ਕੀਮਤੀ ਸਮਾਂ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।

Share this content:

Post Comment