Loading Now

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ

ਲੰਬੀ/ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ 256 ਪਰਿਵਾਰਾਂ ਨੂੰ ਘਰਾਂ ਦੇ ਹੋਏ ਨੁਕਸਾਨ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੀ ਦਿਨੀ ਹੋਈ ਭਾਰੀ ਬਾਰਿਸ਼ ਦੌਰਾਨ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ‘ਚ ਕਈ ਘਰਾਂ ਦੀਆਂ ਛੱਤਾਂ ਡਿੱਗੀਆਂ ਹਨ ਅਤੇ ਹੋਰ ਵੀ ਨੁਕਸਾਨ ਹੋਇਆ ਹੈ।
ਇਸ ਸਬੰਧੀ ਉਨ੍ਹਾਂ ਅੱਜ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਨੁਕਸਾਨੇ ਘਰਾਂ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਦਿੱਤੇ ਹਨ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਪਿੰਡ ਨਿਵਾਸੀਆਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਉਹਨਾਂ ਨੂੰ ਜੇਕਰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹਨਾਂ ਵੱਲੋਂ ਹਰ ਸੰਭਵ ਮਦਦ ਮੁੱਹਈਆ ਕਰਵਾਈ ਜਾਵੇਗੀ। ਇਸ ਮੌਕੇ ਨਿੱਜੀ ਸਹਾਇਕ ਟੋਨੀ ਭੱਟੀ, ਪੰਚਾਇਤ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।

Share this content:

Previous post

ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

Next post

ਧਾਰਮਿਕ ਸਮਾਗਮਾਂ ਚ ਦਖ਼ਲਅੰਦਾਜ਼ੀ ਤੋਂ ਬਚੇ ਪੰਜਾਬ ਸਰਕਾਰ- ਸ਼੍ਰੋਮਣੀ ਕਮੇਟੀ ਪੰਥਕ ਸਮਾਗਮਾਂ ਵਿਚ ਸਭ ਨੂੰ ਖੁੱਲਾ ਸੱਦਾ, ਸਰਕਾਰ ਵੀ ਸ਼ਾਮਲ ਹੋਵੇ ਪਰ ਸਿਆਸਤ ਨਾ ਕਰੇ

Post Comment