Loading Now

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ

*ਕੈਬਨਿਟ ਮੰਤਰੀ ਨੇ ਪਿੰਡ ਤਰਖਾਣ ਵਾਲਾ ਦੇ ਸਰਕਾਰੀ ਸਕੂਲ ਵਿੱਚ ਲਗਵਾਏ ਏ.ਸੀ. ਅਤੇ ਲੋੜਵੰਦਾਂ ਨੂੰ ਵੀ ਵੰਡੀਆਂ ਵੀਲ੍ਹ ਚੇਅਰਾਂ

ਮਲੋਟ, 21 ਅਗਸਤ (ਗਿਆਨ  ਸਿੰਘ/ਏ.ਡੀ.ਪੀ ਨਿਊਜ਼) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਲੋਟ ਦੇ ਸਰਵਪੱਖੀ ਵਿਕਾਸ ਲਈ ਉਲੀਕੇ ਪ੍ਰੋਗਰਾਮ ਨੂੰ ਬਾਖੂਬੀ ਢੰਗ ਨਾਲ ਅੱਗੇ ਤੋਰਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਖ-ਵੱਖ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਗੈਰ ਕਿਸੇ ਭੇਦਭਾਵ ਅਤੇ ਵਿਤਕਰੇ ਤੋਂ ਲੋਕਾਂ ਦੀ ਜ਼ਰੂਰਤ ਅਨੁਸਾਰ ਲਗਾਤਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

Capture-1 ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਪਿੰਡਾਂ ਦੀਆਂ ਮੰਡੀਆਂ ਨੂੰ ਅਪਗ੍ਰੇਡ ਕਰਨ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕੀਤਾ ਗਿਆ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਦੀ ਕਾਫੀ ਲੋੜ ਵੀ ਪੈਣੀ ਹੈ। ਉਨ੍ਹਾਂ ਕਿਹਾ ਕਿ ਪਿੰਡ ਔਲਖ, ਬਾਮ, ਘੱਗਾ, ਭੁਲੇਰੀਆਂ, ਉੜਾਂਗ, ਫਕਰਸਰ, ਸੰਮੇਵਾਲੀ, ਤਾਮਕੋਟ, ਚਿੱਬੜਾਂਵਾਲੀ, ਮਹਾਂਬਧਰ, ਸੋਥਾ, ਚੱਕ ਮਦਰੱਸਾ ਅਤੇ ਰਾਮਗੜ੍ਹ ਚੁੰਗਾਂ ਵਿੱਚ ਤਕਰੀਬਨ 1.71 ਕਰੋੜ ਰੁਪਏ ਦੀ ਲਾਗਤ ਨਾਲ ਮੰਡੀਆਂ ਵਿੱਚ ਸਟੀਲ ਸ਼ੈਡਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥੇੜੀ ਪਿੰਡ ਦੇ ਪੰਚਾਇਤ ਘਰਾਂ ਦੇ ਨਵੀਨੀਕਰਨ ਲਈ 20 ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਪਿੰਡ ਨੂੰ ਪੰਚਾਇਤ ਘਰਾਂ ਬਾਬਤ ਕੁੱਲ 26 ਲੱਖ ਜਾਰੀ ਹੋ ਜਾਣਗੇ।

Capture-2 ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸੇ ਤਰ੍ਹਾਂ ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ ਵੀ ਲਗਭਗ 10.12 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਵੱਖ-ਵੱਖ ਗਲੀਆਂ ਪੱਕੀਆਂ ਕਰਨ ਦੀ ਚਿਰੋਕਣੀ ਮੰਗ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਇੰਟਰਲਾਕ ਟਾਈਲਾਂ ਲਗਾਉਣ ਦਾ ਟੈਂਡਰ ਜਾਰੀ ਕਰਨ ਦਾ ਸਿਲਸਿਲਾ ਵੀ ਪੂਰੀ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮਲੋਟ ਸ਼ਹਿਰ ਲਈ 2,000 ਸਟਰੀਟ ਲਾਈਟਾਂ ਵੀ ਮਨਜ਼ੂਰ ਕੀਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਨੂੰ ਸਾਰੇ ਸ਼ਹਿਰ ਵਿੱਚ ਲਗਵਾਇਆ ਜਾਵੇਗਾ। ਆਪਣੇ ਹਲਕੇ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨੇ ਪਿੰਡ ਤਰਖਾਣ ਵਾਲਾ ਦੇ ਸਰਕਾਰੀ ਸਕੂਲ ਵਿੱਚ ਏ.ਸੀ. ਲਗਵਾਏ ਅਤੇ ਲੋੜਵੰਦਾਂ ਨੂੰ ਵੀਲ੍ਹ ਚੇਅਰਾਂ ਦੀ ਵੀ ਵੰਡ ਕੀਤੀ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਪਿੰਡ ਦੀ ਪੰਚਾਇਤ ਅਤੇ ਸਕੂਲ ਸਟਾਫ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Share this content:

Previous post

ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ 82ਵਾਂ ਜਨਮ ਦਿਨ ‘ਤੇ ਮੋਗਾ ਵਿਖੇ ਲਗਾਇਆ ਗਿਆ ਖ਼ੂਨਦਾਨ ਕੈਂਪ

Next post

ਹੜ੍ਹ ਪੀੜਤਾਂ ਦੀ ਮੱਦਦ ਲਈ ਵਚਨਬੱਧ ਪੰਜਾਬ ਸਰਕਾਰ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

Post Comment