ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਵਿਸ਼ੇਸ਼ ਧੰਨਵਾਦ
*ਕਿਹਾ! ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਤੱਕ ਕੈਸ਼ਲੈਸ ਇਲਾਜ ਲੋਕਾਂ ਲਈ ਵਰਦਾਨ ਸਿੱਧ ਹੋਵੇਗਾ
ਲੁਧਿਆਣਾ, 23 ਜਨਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਅਧੀਨ ਹੁਣ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ, ਜੋ ਲੋਕਾਂ ਲਈ ਵਰਦਾਨ ਸਿੱਧ ਹੋਵੇਗੀ। ਜ਼ਿਕਰਯੋਗ ਹੈ ਕਿ ਮੋਹਾਲੀ ਵਿਖੇ ਵਰਚੂਅਲੀ ਤੌਰ ‘ਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਲੋਕ ਪੱਖੀ ਸਕੀਮ ਦਾ ਰਸਮੀ ਆਗਾਜ ਕੀਤਾ ਗਿਆ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਆਪਣੇ ਦਫਤਰ ਵਿੱਚ ਸਕਰੀਨ ਲਗਾਕੇ ਹਲਕਾ ਸਾਹਨੇਵਾਲ ਦੇ ਵਸਨੀਕਾਂ ਨਾਲ ਪ੍ਰੋਗਰਾਮ ਦਾ ਹਿੱਸਾ ਬਣੇ।
ਉਨ੍ਹਾਂ ਪੰਜਾਬ ਦੇ ਸਮੂਹ ਵਸਨੀਕਾਂ ਨੂੰ ਮੁਬਾਰਕਾਂ ਦਿੰਦਿਆਂ ਹੈ ਕਿਹਾ ਕਿ ਜਦੋਂ ਦੇਸ਼ ਦੇ ਲੀਡਰਾਂ ਦੀ ਨੀਅਤ ਸਾਫ ਹੋਵੇ ਤਾਂ ਕੋਈ ਵੀ ਕੰਮ ਅਧੂਰਾ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਲੋਕਾਂ ਦੀ ਸਿਹਤ ਵਾਰੇ ਵੱਡੇ-ਵੱਡੇ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਹੋਵੇ। ਹੁਣ ਹਰ ਪੰਜਾਬੀ ਆਪਣਾ ਸਿਹਤ ਬੀਮਾ ਕਾਰਡ ਦਿਖਾ ਕੇ ਮੁਫ਼ਤ ਇਲਾਜ ਦੀ ਸਹੂਲਤ ਲੈ ਸਕਦਾ ਹੈ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ ,ਜਿਸ ਦਾ ਸਾਰੇ ਵਰਗਾਂ ਨੂੰ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਹੁਣ ਤੱਕ ਹੋਰਨਾਂ ਸਰਕਾਰਾਂ ਨੇ ਜੋ ਸੋਚਿਆ ਵੀ ਨਹੀਂ ਸੀ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਕਰ ਦਿਖਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਭਾਰਤ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਹੈ ਅਤੇ ਇਸ ਯੋਜਨਾ ਦੇ ਤਹਿਤ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀਆਂ ਕੈਸ਼ਲੈੱਸ (ਨਕਦ ਰਹਿਤ) ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਸੂਬੇ ਵਿੱਚ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 9,000 ਕੈਂਪ ਲਗਾ ਕੇ ਲੋਕਾਂ ਦੇ ਸਿਹਤ ਕਾਰਡ ਬਣਾਏ ਜਾਣਗੇ। ਸਿਹਤ ਵਿਭਾਗ ਨੇ ਅਗਲੇ 2-3 ਮਹੀਨਿਆਂ ਦੇ ਅੰਦਰ ਸਾਰੇ ਪਰਿਵਾਰਾਂ ਦੇ ਕਾਰਡ ਬਣਾਉਣ ਦਾ ਟੀਚਾ ਮਿੱਥਿਆ ਹੈ।
ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵਿੱਚ ਵੀ ਇਲਾਜ ਦੀ ਸਹੂਲਤ ਹੋਵੇਗੀ ਜਿਸ ਵਿੱਚ ਕ੍ਰਿਟੀਕਲ ਕੇਅਰ, ਕੀਮੋਥੈਰੇਪੀ, ਡਿਲੀਵਰੀ ਅਤੇ ਹਰ
ਤਰ੍ਹਾਂ ਦੀਆਂ ਐਡਵਾਂਸ ਸਰਜਰੀਆਂ ਸ਼ਾਮਲ ਹਨ। ਟੈਸਟ, ਦਵਾਈਆਂ ਅਤੇ ਸਰਜਰੀ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਇਸ ਯੋਜਨਾ ਬਾਰੇ ਹਰ ਪਰਿਵਾਰ ਤੱਕ ਵਿਆਪਕ ਤੌਰ ‘ਤੇ ਜਾਣਕਾਰੀ ਪਹੁੰਚਾਈ ਜਾਵੇ ਤਾਂ ਜੋ ਹਰ ਯੋਗ ਨਾਗਰਿਕ ਇਸਦਾ ਪੂਰਾ ਲਾਭ ਲੈ ਸਕੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ, ਮਜ਼ਦੂਰ ਵਰਗ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗੀ, ਕਿਉਂਕਿ ਮਹਿੰਗੇ ਇਲਾਜ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਵਧਦੇ ਡਾਕਟਰੀ ਖਰਚੇ ਆਮ ਆਦਮੀ ਨੂੰ ਪਰੇਸ਼ਾਨ ਕਰ ਰਹੇ ਸਨ, ਪਰ ਹੁਣ ਇਸ ਯੋਜਨਾ ਰਾਹੀਂ ਲੋਕ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਣਗੇ। ਇਹ ਫੈਸਲਾ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਦਰਵਾਜ਼ਿਆਂ ਤੱਕ ਪਹੁੰਚਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜ ਇਹ ਸਿੱਧ ਕਰਦੇ ਹਨ ਕਿ ਆਮ ਆਦਮੀ ਪਾਰਟੀ ਸਿਰਫ਼ ਵਾਅਦੇ ਹੀ ਨਹੀਂ ਕਰਦੀ, ਸਗੋਂ ਹਰ ਖੇਤਰ ਵਿੱਚ ਜ਼ਮੀਨੀ ਕੰਮ ਕਰਕੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਸੂਬੇ ਦੇ ਹਰ ਪਰਿਵਾਰ ਨੂੰ ਡਾਕਟਰੀ ਦੇਖਭਾਲ ਦੇ ਮਾਮਲੇ ਵਿੱਚ ਵਿਸ਼ਵਾਸ, ਸੁਰੱਖਿਆ ਅਤੇ ਵਿੱਤੀ ਆਜ਼ਾਦੀ ਪ੍ਰਦਾਨ ਕਰੇਗੀ।
ਆਨਲਾਈਨ ਪ੍ਰੋਗਰਾਮ ਦੌਰਾਨ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ, ਸੰਗਠਨ ਇੰਚਾਰਜ ਤਜਿੰਦਰ ਸਿੰਘ ਮਿੱਠੂ, ਬਲਾਕ ਪ੍ਰਧਾਨ ਕੁਲਦੀਪ ਐਰੀ, ਪ੍ਰਧਾਨ ਗੁਰਦੀਪ ਸਿੰਘ ਕੌਲ, ਸਤਵਿੰਦਰ ਸਿੰਘ ਹੈਪੀ, ਅਜਮੇਰ ਸਿੰਘ ਧਾਲੀਵਾਲ, ਨਰੇਸ਼ ਗੋਇਲ, ਰਛਪਾਲ ਸਿੰਘ (ਪੀਏ ਕੈਬਨਿਟ ਮੰਤਰੀ ਮੁੰਡੀਆਂ), ਇਕਬਾਲ ਸਿੰਘ ਜੰਡਿਆਲੀ (ਪੀਏ ਕੈਬਨਿਟ ਮੰਤਰੀ ਮੁੰਡੀਆਂ), ਪ੍ਰਧਾਨ ਲਾਲੀ ਹਰਾ, ਕਰਮਜੀਤ ਸਿੰਘ ਖਾਂਸੀ, ਹਰਪ੍ਰੀਤ ਕੌਰ ਗਰੇਵਾਲ, ਕੌਂਸਲਰ ਜਸਪਾਲ ਸਿੰਘ, ਜਸਪ੍ਰੀਤ ਸਿੰਘ ਪੰਧੇਰ, ਦਲਜੀਤ ਸਿੰਘ ਚੌਹਾਨ, ਅਮਰਦੀਪ ਸਿੰਘ ਗਿੱਲ, ਦਰਸ਼ਨ ਸਿੰਘ ਮਾਹਲਾ, ਸੁਰਜੀਤ ਸਿੰਘ,ਜਸਵੰਤ ਸਿੰਘ, ਗੁਰਮੀਤ ਸਿੰਘ ਪੱਪੂ ਤਲਵਾੜਾ, ਗੁਰਪ੍ਰੀਤ ਸਿੰਘ ਉੱਪਲ, ਦਲਜੀਤ ਕੌਰ, ਓਮਪ੍ਰਕਾਸ਼ ਗੋਇਲ, ਕੁਲਦੀਪ ਸਿੰਘ ਸੀੜਾ, ਰੁਪਿੰਦਰ ਕੌਰ, ਪਲਵਿੰਦਰ ਸਿੰਘ ਗਰੇਵਾਲ,ਦੇਬੀ ਮਾਨਗੜ੍ਹ,ਗਗਨ ਜੰਡਿਆਲੀ ਅਤੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।
Share this content:



Post Comment