ਕੌਕਰੇਚ ਜਨਤਾ ਪਾਰਟੀ ਵੱਲੋਂ 5 ਸਤੰਬਰ ਨੂੰ ਦਿੱਲੀ ਵਿੱਚ ਇੱਕ ਵਾਰ ਫਿਰ ਰੋਸ ਮਾਰਚ
ਕੌਕਰੇਚ ਜਨਤਾ ਪਾਰਟੀ (ਸੀ ਜੇ ਪੀ) 5 ਸਤੰਬਰ ਨੂੰ ਦਿੱਲੀ ਵਿੱਚ ਇੱਕ ਵਾਰ ਫਿਰ ਰੋਸ ਮਾਰਚ ਕੱਢੇਗੀ। ਪਾਰਟੀ ਆਗੂਆਂ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਨੇ 25 ਜੁਲਾਈ ਨੂੰ ਨੌਜਵਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ, ਜਦੋਂ ਕਿ ਉਨ੍ਹਾਂ ਹੀ ਵਾਅਦਿਆਂ ਦੇ ਭਰੋਸੇ ’ਤੇ ਜੰਤਰ-ਮੰਤਰ ਦਾ ਪ੍ਰਦਰਸ਼ਨ ਵਾਪਸ ਲਿਆ ਗਿਆ ਸੀ।
ਜਾਣਕਾਰੀ ਅਨੁਸਾਰ ਇਹ ਮਾਰਚ ਇੰਡੀਆ ਗੇਟ ਤੋਂ ਸ਼ੁਰੂ ਹੋ ਕੇ ਨਵੀਂ ਦਿੱਲੀ ਪੁਲੀਸ ਹੈੱਡਕੁਆਰਟਰ ਤੱਕ ਜਾਵੇਗਾ। ਇਸ ਵਿੱਚ ਉਨ੍ਹਾਂ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਣਗੇ, ਜਿਨ੍ਹਾਂ ਨੇ NEET ਪੇਪਰ ਲੀਕ ਹੋਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ ਸੀ। ਇਸ ਤੋਂ ਪਹਿਲਾਂ CJP ਨੇ 20 ਜੁਲਾਈ ਨੂੰ ਵੀ ਜੰਤਰ-ਮੰਤਰ ਤੋਂ ਸੰਸਦ ਤੱਕ ਮਾਰਚ ਕੱਢਿਆ ਸੀ। ਇਸ ਸਬੰਧੀ ਸੀ ਜੇ ਪੀ ਦੀ ਅੱਜ ਮੀਟਿੰਗ ਹੋਈ ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ।ਪਾਰਟੀ ਨੇ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਵਿਦਿਆਰਥੀਆਂ ‘ਤੇ ਦਰਜ ਕੇਸ ਖਤਮ ਕੀਤੇ ਜਾਣਗੇ, ਪਰ ਅਜਿਹਾ ਨਹੀਂ ਹੋਇਆ।
Share this content:



Post Comment