Loading Now

ਖਣਨ ਤੋਂ 20 ਹਜ਼ਾਰ ਕਰੋੜ ਕਮਾਉਣ ਦੀ ਗਾਰੰਟੀ ਜੁਮਲਾ: ਢਿੱਲੋਂ

ਖਣਨ ਤੋਂ 20 ਹਜ਼ਾਰ ਕਰੋੜ ਕਮਾਉਣ ਦੀ ਗਾਰੰਟੀ ਜੁਮਲਾ: ਢਿੱਲੋਂ

ਚੰਡੀਗੜ੍ਹ, 7 ਜੁਲਾਈ – ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ‘ਆਪ’ ਸਰਕਾਰ ’ਤੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਖਣਨ ਤੋਂ 20 ਹਜ਼ਾਰ ਕਰੋੜ ਰੁਪਏ ਕਮਾਉਣ ਵਾਲੀ ਗਾਰੰਟੀ ਪੂਰੀ ਤਰ੍ਹਾਂ ਝੂਠੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਾ ਨਾਜਾਇਜ਼ ਮਾਈਨਿੰਗ ਰੁਕੀ, ਨਾ ਸਰਕਾਰੀ ਖਜ਼ਾਨਾ ਭਰਿਆ। ਉਨ੍ਹਾਂ ਕਿਹਾ ਕਿ ਵਿੱਤ ਵਰ੍ਹੇ 2025-26 ਵਿੱਚ ਸੂਬੇ ਸਰਕਾਰ ਨੇ ਸਿਰਫ਼ 600 ਕਰੋੜ ਰੁਪਏ ਹੀ ਇਕੱਠੇ ਕੀਤੇ ਹਨ, ਜਿਸ ਵਿੱਚੋਂ 150 ਕਰੋੜ ਰੁਪਏ ਹਿਮਾਚਲ ਤੇ ਹਰਿਆਣਾ ਤੋਂ ਆਉਣ ਵਾਲੀ ਮਾਈਨਿੰਗ ਦੇ ਟੈਕਸ ਦੇ ਹਨ। ਉਨ੍ਹਾਂ ਸਵਾਲ ਚੁੱਕਿਆ ਕਿ ਬਾਕੀ ਬਚਦੇ 19,400 ਕਰੋੜ ਰੁਪਏ ਆਖਰ ਕਿੱਥੇ ਗਏ। ਦਿੱਲੀ ’ਚੋਂ ਹਾਰੇ ਇਹ ਆਗੂ ਪੰਜਾਬੀਆਂ ਨੂੰ ਵੱਡੇ-ਵੱਡੇ ਸੁਫ਼ਨੇ ਵਿਖਾ ਕੇ ਖੁਦ ਪੰਜਾਬ ਦਾ ਰੇਤਾ ਤੱਕ ਖਾ ਗਏ। ਇਹ ਸਿਰਫ ਇੱਕ ਗਾਰੰਟੀ ਦਾ ਹਿਸਾਬ ਹੈ, ਬਾਕੀ ਗਾਰੰਟੀਆਂ ਦਾ ਹਿਸਾਬ ਵੱਖਰਾ ਹੋਵੇਗਾ।

ਸ਼ਿਆਮਾ ਪ੍ਰਸਾਦ ਮੁਖਰਜੀ ਦੀ ਜੈਅੰਤੀ ਮਨਾਈ

ਪੰਜਾਬ ਭਾਜਪਾ ਨੇ ਅੱਜ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪਾਰਟੀ ਦੇ ਸੂਬਾ ਮੁੱਖ ਦਫ਼ਤਰ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜੈਅੰਤੀ ਮਨਾਈ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਕਾਰਕੁਨ ਹਾਜ਼ਰ ਸਨ।

Share this content:

Post Comment