Loading Now

ਖਤਮ ਹੋਈ ਸਫਾਈ ਸੇਵਕਾਂ ਦੀ ਹੜਤਾਲ , ਸਰਕਾਰ ਨੇ ਮੰਗਾਂ ਮੰਨਣ ਲਈ ਦਿੱਤਾ ਭਰੋਸਾ

ਖਤਮ ਹੋਈ ਸਫਾਈ ਸੇਵਕਾਂ ਦੀ ਹੜਤਾਲ , ਸਰਕਾਰ ਨੇ ਮੰਗਾਂ ਮੰਨਣ ਲਈ ਦਿੱਤਾ ਭਰੋਸਾ

ਮੋਗਾ, 22 ਮਈ – ਪੰਜਾਬ ਭਰ ਵਿੱਚ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਨੂੰ ਫਿਲਹਾਲ ਖ਼ਤਮ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨਾਲ ਹੋਈ ਅਹਿਮ ਮੀਟਿੰਗ ਤੋਂ ਬਾਅਦ ਸਫਾਈ ਕਰਮਚਾਰੀਆਂ ਦੇ ਆਗੂਆਂ ਨੇ ਇਹ ਫੈਸਲਾ ਲਿਆ। ਸਰਕਾਰ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਸਫਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ। ਹੜਤਾਲ ਕਾਰਨ ਸ਼ਹਿਰ ’ਚ ਗਲੀਆਂ, ਬਾਜ਼ਾਰਾਂ ਅਤੇ ਮੁੱਖ ਸੜਕਾਂ ’ਤੇ ਕੂੜੇ ਦੇ ਢੇਰ ਲੱਗ ਗਏ ਸਨ, ਜਿਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ’ਤੇ ਗੰਦਗੀ ਵਧਣ ਕਾਰਨ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣ ਗਿਆ ਸੀ। ਇਸ ਮੌਕੇ ਸਫਾਈ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੁੱਖ ਮੰਗਾਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਸਰਕਾਰ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ’ਚ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।

• ਸਫ਼ਾਈ ਕਰਮਚਾਰੀਆਂ ਦੀਆਂ ਮੁੱਖ ਮੰਗਾਂ

• ਆਉਟਸੋਰਸ ਅਤੇ ਅਸਥਾਈ ਕਰਮਚਾਰੀਆਂ ਨੂੰ ਪੱਕਾ ਕਰਨਾ

• ਤਨਖਾਹਾਂ ’ਚ ਵਾਧਾ

• ਪੀ.ਐੱਫ., ਈ.ਐੱਸ.ਆਈ ਅਤੇ ਹੋਰ ਸਰਕਾਰੀ ਸੁਵਿਧਾਵਾਂ ਲਾਗੂ ਕਰਨਾ

• ਸੁਰੱਖਿਆ ਲਈ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣਾ

• ਹੋਰ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾਸਫਾਈ ਸੇਵਕਾਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਦਿੱਤੇ ਭਰੋਸੇ ’ਤੇ ਅਮਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਮੁੜ ਤੇਜ਼ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਦੂਜੇ ਪਾਸੇ ਹੜਤਾਲ ਖ਼ਤਮ ਹੋਣ ਤੋਂ ਬਾਅਦ ਨਗਰ ਨਿਗਮਾਂ ਦੇ ਕਰਮਚਾਰੀਆਂ ਵੱਲੋਂ ਸ਼ਹਿਰਾਂ ਵਿੱਚ ਦੁਬਾਰਾ ਸਫਾਈ ਦਾ ਏਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

Share this content:

Post Comment