Loading Now

ਖਰੜ ’ਚ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਈ.ਡੀ. ਦੀ ਛਾਪੇਮਾਰੀ

ਖਰੜ ’ਚ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਈ.ਡੀ. ਦੀ ਛਾਪੇਮਾਰੀ

ਮੋਹਾਲੀ, 25 ਨਵੰਬਰ – ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਬੁੱਧਵਾਰ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਘਰ ਛਾਪੇਮਾਰੀ ਕੀਤੀ ਗਈ। ਰਵਿੰਦਰ ਸਿੰਘ ਖੇੜਾ ਆਗਾਮੀ ਵਿਧਾਨ ਸਭਾ ਚੋਣਾਂ ਲਈ ਖਰੜ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਦੇ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ। ਹਾਲਾਂਕਿ, ਸੂਬੇ ਵਿੱਚ ਹਾਲ ਹੀ ਵਿੱਚ ਹੋਏ ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਨੇ ਇਸ ਹਲਕੇ ਦੇ ਸੰਭਾਵੀ ਉਮੀਦਵਾਰਾਂ ਲਈ ਸਿਆਸੀ ਸਮੀਕਰਨਾਂ ਨੂੰ ਕਾਫ਼ੀ ਪੇਚੀਦਾ ਬਣਾ ਦਿੱਤਾ ਹੈ।

ਜਨਵਰੀ 2023 ’ਚ ਸੀ.ਬੀ.ਆਈ. ਨੇ ਐੱਫ.ਸੀ.ਆਈ. ਰਿਸ਼ਵਤ ਮਾਮਲੇ ’ਚ ਕੀਤਾ ਸੀ ਕਾਬੂ

ਜ਼ਿਕਰਯੋਗ ਹੈ ਕਿ ਲੁਭਾਣਗੜ੍ਹ (ਖਰੜ) ਸਥਿਤ ‘ਗੁਰੂ ਕ੍ਰਿਪਾ ਰਾਈਸ ਐਂਡ ਐਗਰੋ ਇੰਡਸਟਰੀਜ਼’ ਦੇ ਮਾਲਕ ਰਵਿੰਦਰ ਸਿੰਘ ਖੇੜਾ ਨੂੰ ਜਨਵਰੀ 2023 ਵਿੱਚ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਭਾਰਤੀ ਖ਼ੁਰਾਕ ਨਿਗਮ (FCI) ਦੇ ਇੱਕ ਅਧਿਕਾਰੀ ਸਮੇਤ 50,000 ਰੁਪਏ ਦੇ ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਸੁਖਬੀਰ ਬਾਦਲ ਦੇ ਖਰੜ ਦੌਰੇ ਦੌਰਾਨ ਨਿਭਾਈ ਸੀ ਅਹਿਮ ਭੂਮਿਕਾ

ਸਿਆਸੀ ਪੱਖੋਂ ਰਵਿੰਦਰ ਸਿੰਘ ਖੇੜਾ ਦੀ ਇਲਾਕੇ ਵਿੱਚ ਸਰਗਰਮੀ ਕਾਫ਼ੀ ਵਧੀ ਹੋਈ ਸੀ। ਅਜੇ ਬੀਤੀ 18 ਨਵੰਬਰ ਨੂੰ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਰੜ ਵਿਖੇ ਵਪਾਰੀਆਂ ਅਤੇ ਕਾਰੋਬਾਰੀਆਂ, ਜਿਨ੍ਹਾਂ ਵਿੱਚ ਸ਼ੈਲਰ ਮਾਲਕ, ਕਰਿਆਨਾ ਵਪਾਰੀ, ਪ੍ਰਾਪਰਟੀ ਡੀਲਰ, ਕੀਟਨਾਸ਼ਕ ਵਿਕਰੇਤਾ, ਛੋਟੇ ਵਪਾਰੀ ਅਤੇ ਆੜ੍ਹਤੀ ਸ਼ਾਮਲ ਸਨ, ਨਾਲ ਅਹਿਮ ਮੀਟਿੰਗ ਕੀਤੀ ਸੀ, ਜਿਸ ਦੇ ਪ੍ਰਬੰਧਾਂ ਵਿੱਚ ਖੇੜਾ ਨੇ ਮੁੱਖ ਭੂਮਿਕਾ ਨਿਭਾਈ ਸੀ।

Share this content:

Post Comment