Loading Now

ਖੇਤਾਂ ਤੋਂ ਪਲੇਟ ਤੱਕ” – ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

ਖੇਤਾਂ ਤੋਂ ਪਲੇਟ ਤੱਕ” – ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

*ਇਹ ਪਹਿਲਕਦਮੀ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰਈ ਜਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ ਸ਼ੁਰੂ ਕੀਤੀ
ਚੰਡੀਗੜ੍ਹ, 6 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮਿੱਟੀ ਦੀ ਘੱਟਦੀ ਉਪਜਾਊ ਸ਼ਕਤੀ, ਭੂਮੀਗਤ ਪਾਣੀ ਦੀ ਕਮੀ ਅਤੇ ਵਾਤਾਵਰਣੀ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੀ ਪਹੁੰਚ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਮੀਨਾਰ ਦਾ ਅਰੰਭ ਕਰਦਿਆਂ  ਮਿਸ  ਸੁਮਿਤ ਸੰਧੂ (ਦਿੱਲੀ), ਸੰਸਥਾਪਕ ਸਟੀਵਰਡ, ਆਰ ਈ: ਜੈਨਰੇਟਿੰਗ ਪੰਜਾਬ ਨੂੰ ਏਜੰਡਾ ਪੇਸ਼ ਕਰਨ ਲਈ ਸੱਦਾ ਦਿੱਤਾ।
WhatsApp-Image-2026-04-04-at-4.10.21-PM-1024x343 ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ
ਸੈਮੀਨਾਰ ਵਿੱਚ ਪੰਜਾਬ, ਯੂਐਸਏ ਅਤੇ ਯੂਕੇ ਤੋਂ ਆਏ ਲਗਭਗ ਡੇਢ ਦਰਜਨ ਮਾਹਿਰਾਂ ਅਤੇ ਚੁਣਵੇਂ ਕਿਸਾਨਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਚਰਚਾ ਦੌਰਾਨ ਔਰਗੈਨਿਕ ਖੇਤੀ, ਬਦਲਵਾਂ ਫਸਲੀ ਚੱਕਰ, ਗੰਡੋਇਆ ਅਧਾਰਿਤ ਖਾਦ, ਮਿੱਟੀ ਵਿੱਚ ਜੈਵਿਕ ਕਾਰਬਨ, ਪਾਣੀ ਦੀ ਸਮਝਦਾਰ ਵਰਤੋਂ, ਫੂਡ ਪ੍ਰੋਸੈਸਿੰਗ ਅਤੇ ਐਕਸਪੋਰਟ ਵਰਗੇ ਅਹਿਮ
ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ ਹੋਇਆ। ਸਾਰੇ ਵਿਚਾਰਾਂ ਦਾ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਨਾਲ ਜੁੜਿਆ ਰਿਹਾ।
ਸੈਮੀਨਾਰ ਦੇ ਭਾਗੀਦਾਰਾਂ ਵਿੱਚ ਸੁਮਿਤ ਸੰਧੂ (ਦਿੱਲੀ), ਮੁਕਤੀ ਕੁਮਾਰ (ਜੰਮਪਲ, ਇੰਗਲੈਂਡ), ਜੋਤੀ ਸਰੂਪ (ਉਨਤੀ ਕਾਰਪੋਰੇਟਿਵ), ਰਜਨੀਸ਼ ਸ਼ਰਮਾ (ਗੰਡੋਇਆ ਦੀ ਖਾਦ ਬਣਾਉਣ ਵਿੱਚ ਮਾਹਿਰ), ਜਤਿੰਦਰ ਕੌਰ ਅਰੋੜਾ (ਸਾਬਕਾ ਕਾਰਜਕਾਰੀ ਨਿਰਦੇਸ਼ਕ, ਵਿਗਿਆਨ ਅਤੇ ਤਕਨਾਲੋਜੀ ਕੌਂਸਲ), ਰਿਪਨਦੀਪ ਸਿੰਘ (ਸਹਾਇਕ ਡਾਇਰੈਕਟਰ, ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ), ਤਰੂਨ ਸੇਨ (ਮੈਨੇਜਰ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਿਟੇਡ), ਐਨ. ਐਸ. ਬਰਾੜ (ਚੇਅਰਮੈਨ, ਪੈਗਰੋ ਫ੍ਰੋਜ਼ਨ ਫੂਡਜ਼ ਪ੍ਰਾਈਵੇਟ ਲਿਮਿਟੇਡ), ਕੇ. ਬੀ. ਸਿੰਘ (ਡਾਇਰੈਕਟਰ, ਪਾਮੇਟੀ, ਪੀ.ਏ.ਯੂ.), ਜਸਪ੍ਰੀਤ ਸਿੰਘ (ਹਲਦੀ ਉਤਪਾਦਕ ਕਿਸਾਨ), ਚਮਕੌਰ ਸਿੰਘ (ਮੋਗਾ), ਗੁਰਮੁਖ ਸਿੰਘ (ਬਟਾਲਾ), ਧਾਲੀਵਾਲ ਸਾਹਿਬ (ਯੂਐਸਏ), ਸਰਬਜੀਤ ਬਾਜਵਾ (ਅੰਮ੍ਰਿਤਸਰ), ਮਾਹਿਰ ਸੱਤ ਸਿੰਘ ਜੀ ਅਤੇ ਹੋਰ ਕਈ ਅਗਾਂਹਵਧੂ ਕਿਸਾਨ ਅਤੇ ਵਿਦਵਾਨ ਸ਼ਾਮਲ ਸਨ।  ਇਸ ਤੋਂ ਇਲਾਵਾ, ਕਮਿਸ਼ਨ ਦੇ ਮੈਂਬਰ ਸਰਦਾਰ ਜਸਵੀਰ ਸਿੰਘ ਸੇਖੋਂ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਸੈਮੀਨਾਰ ਦੀ ਸਫਲਤਾ ‘ਤੇ ਸੰਤੁਸ਼ਟੀ ਜਤਾਉਂਦੇ ਹੋਏ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ।
ਮੁਕਤੀ ਕੁਮਾਰ (ਕਾਰਬਨ ਸਾਵੀ, ਯੂਕੇ) ਨੇ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਹੱਤਤਾ ਉਜਾਗਰ ਕੀਤੀ, ਜਦਕਿ ਡਾ. ਬਲਜਿੰਦਰ ਸਿੰਘ ਸੈਣੀ (ਮੁੱਖੀ, ਟਾਟਾ ਟਰੱਸਟ ਪੰਜਾਬ) ਨੇ ਮਿੱਟੀ ਦੀ ਗੁਣਵੱਤਾ ਸੁਧਾਰਨ ਲਈ ਵਿਹਾਰਕ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਇਸ ਪਹਿਲਕਦਮੀ ਤਹਿਤ ਇੱਕ “ਥਿੰਕ ਐਂਡ ਡੂ ਟੈਂਕ” ਦੇ ਗਠਨ ਦਾ ਵੀ ਐਲਾਨ ਕੀਤਾ ਗਿਆ, ਜੋ ਪੰਜਾਬ ਵਿੱਚ ਖੇਤੀਬਾੜੀ ਦੀ ਪੁਨਰ ਸੁਰਜੀਤੀ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

Share this content:

Previous post

ਸਕੇਪ ਸਾਹਿਤਕ ਸੰਸਥਾ ਫਗਵਾੜਾ ਵੱਲੋਂ ਕਵੀ ਦਰਬਾਰ, ਰੂਬਰੂ ਅਤੇ ਕਿਤਾਬ ਲੋਕ ਅਰਪਣ ਸਮਾਰੋਹ ਆਯੋਜਿਤ

Next post

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ : ਪੰਜਾਬ ਦਾ ਪੁਲਿਸਿੰਗ ਮਾਡਲ ਦੇਸ਼ ਭਰ ਵਿਚ ਨਸ਼ਾ ਵਿਰੋਧੀ ਮਾਮਲਿਆਂ ਵਿੱਚ ਸ਼ਜ਼ਾ ਦਿਵਾਉਣ ’ਚ ਮੋਹਰੀ

Post Comment