ਗਾਇਕ ਜਸਬੀਰ ਜੱਸੀ ਨੇ ਯੋ ਯੋ ਹਨੀ ਸਿੰਘ ਨੂੰ ਸੁਣਾਈਆਂ ਖਰੀਆਂ-ਖਰੀਆਂ
ਜਲੰਧਰ, 20 ਅਗਸਤ – ਪੰਜਾਬੀ ਗਾਇਕ ਜਸਬੀਰ ਜੱਸੀ ਤੇ ਯੋ ਯੋ ਹਨੀ ਸਿੰਘ ਇਸ ਵੇਲੇ ਸੋਸ਼ਲ ਮੀਡੀਆ ਦੀਆਂ ਸੁਰਖੀਆਂ ‘ਚ ਛਾਏ ਹੋਏ ਹਨ। ਦਰਅਸਲ, ਚੰਡੀਗੜ੍ਹ ‘ਚ IIFA ਐਵਾਰਡ ਹੋਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਵਿਵਾਦ ਛਿੜਦਾ ਜਾ ਰਿਹਾ ਹੈ। ਦੱਸ ਦਈਏ ਕਿ ਬਾਲੀਵੁੱਡ ਤੇ ਪੰਜਾਬੀ ਸਿੰਗਰ ਯੋ ਯੋ ਹਨੀ ਸਿੰਘ ਦੀ ਪਰਫਾਰਮੈਂਸ ਨੂੰ ਲੈ ਕੇ ਵਿਵਾਦ ਹੋ ਰਿਹਾ ਹੈ। ਗਾਇਕ ਜਸਬੀਰ ਜੱਸੀ ਦਾ ਕਹਿਣਾ ਹੈ ਕਿ ਸ਼ੋਅ ਕਰਵਾਉਣਾ ਇੱਕ ਚੰਗੀ ਗੱਲ ਹੈ ਪਰ ਐਵਾਰਡ ਸ਼ੋਅ ‘ਚ ਹਨੀ ਸਿੰਘ ਨੂੰ ਬੁਲਾਉਣਾ ਕੀ ਸਹੀਂ ਹੈ? ਹਨੀ ਸਿੰਘ ਨੇ ਕਿਹਾ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਨਸ਼ਿਆ ਖਿਲਾਫ਼ ਯੁੱਧ ਲੜ ਰਹੀ ਹੈ ਤੇ ਦੂਜੇ ਪਾਸੇ ਅਜਿਹੇ ਕਲਾਕਾਰ ਦਾ ਪਰਫਾਰਮ ਕਰਨ ਆ ਰਹੇ ਹਨ, ਜੋ ਨਸ਼ੇ ਨੂੰ ਪਰਮੋਟ ਕਰਦੇ ਹਨ।
ਹਨੀ ਸਿੰਘ ਨੇ ਸਾਡੇ ਬੱਚਿਆਂ ਨੂੰ ਨਸ਼ਿਆਂ ਦੇ ਨਾਮ ਯਾਦ ਕਰਵਾ ਦਿੱਤੇ : ਜੱਸੀ
ਜਸਬੀਰ ਜੱਸੀ ਨੇ ਕਿਹਾ ਕਿ ਜਿਸ ਨੂੰ ਅਸੀਂ ਸਾਰੀ ਉਮਰ ਕਹਿੰਦੇ ਰਹੇ ਕਿ ਇਸ ਨੇ ਸਾਡਿਆਂ ਬੱਚਿਆਂ ਨੂੰ ਨਸ਼ਿਆਂ ‘ਤੇ ਲਾ ਦਿੱਤਾ, ਨਸ਼ਿਆਂ ਦੇ ਨਾਮ ਯਾਦ ਦਿਵਾ ਦਿੱਤੇ ਅਤੇ ਬੱਚਿਆਂ ਨੂੰ ਬਦਮਾਸ਼ੀ ਕਰਨਾ ਸਿਖਾ ਦਿੱਤਾ। ਮੈਨੂੰ ਇਸ ਗੱਲ ਦਾ ਦੁੱਖ ਹੈ ਕਿ ਕੀ ਸਾਡੇ ਕੋਲ ਕਲਾਕਾਰ ਖ਼ਤਮ ਹੋ ਗਏ ਹਨ। ਜਸਬੀਰ ਸਿੰਘ ਨੇ ਕਿਹਾ ਕਿ ਮੈਂ ਪਿਛਲੇ 5-7 ਦਿਨਾਂ ਤੋਂ ਜਦੋ-ਜਹਿਦ ਕਰ ਰਿਹਾ ਸੀ ਕਿ ਇਸ ਮੁੱਦੇ ‘ਤੇ ਬੋਲਾ ਜਾਂ ਨਾਂਹ ਪਰ ਅੱਜ ਮੈਂ ਮਨ ਬਣਾ ਲਿਆ ਸੀ ਕਿ ਮੈਂ ਬੋਲਾਂਗਾ ਕਿਉਂਕਿ ਇਹ ਪੰਜਾਬ ਦਾ ਮੁੱਦਾ ਹੈ।
ਡੀਐਨਏ ‘ਚ ਨਸ਼ਾ ਭਰ ਦਿਆਂਗਾ
Share this content:



Post Comment