ਗਾਣੇ ਦੀ ਇਸ ਲਾਈਨ ਕਾਰਨ ਪੰਜਾਬੀ ਗਾਇਕ ਗੁਰੂ ਰੰਧਾਵਾ ਨੂੰ ਸੰਮਨ ਜਾਰੀ
28, ਅਗਸਤ – ਪੰਜਾਬੀ ਗਾਇਕ ਗੁਰੂ ਰੰਧਾਵਾ ਲਈ ਮੁਸ਼ਕਿਲਾਂ ਖੜੀਆਂ ਹੋ ਗਈਆਂ ਹਨ। ਸਮਰਾਲਾ ਨੇੜਲੇ ਪਿੰਡ ਬਰਮਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ \‘ਤੇ ਅਦਾਲਤ ਨੇ ਉਨ੍ਹਾਂ ਨੂੰ 2 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਐਡਵੋਕੇਟ ਗੁਰਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਾਜਦੀਪ ਸਿੰਘ ਮਾਨ ਵਾਸੀ ਪਿੰਡ ਬਰਮਾ ਵੱਲੋਂ ਆਪਣੇ ਇਤਰਾਜ਼ ਵਿੱਚ ਕਿਹਾ ਗਿਆ ਕਿ ਗੁਰੂ ਰੰਧਾਵਾ ਦੇ ਨਵੇਂ ਗੀਤ ‘ਸਿਰਾ’ ਵਿੱਚ ਵਰਤੀ ਲਾਈਨ ‘ਜੰਮਿਆਂ ਨੂੰ ਗੁੜ੍ਹਤੀ ‘ਚ ਮਿਲਦੀ ਅਫੀਮ ਐ’ ਇਤਰਾਜ਼ਯੋਗ ਹੈ।
ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਗੁੜ੍ਹਤੀ ਸ਼ਬਦ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਵਿਸ਼ੇਸ਼ ਮਾਨਤਾ ਪ੍ਰਾਪਤ ਹੈ ਅਤੇ ਇਸ ਨੂੰ ਨਸ਼ੇ ਨਾਲ ਜੋੜਨਾ ਗਲਤ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਗਾਇਕ ਨੂੰ ਪਹਿਲਾਂ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ ਪਰ ਸੰਤੋਸ਼ਜਨਕ ਜਵਾਬ ਨਾ ਆਉਣ ਕਾਰਨ ਅਦਾਲਤ ਰੁਝਾਨੀ ਹੋਈ ਅਤੇ ਹੁਣ ਗਾਇਕ ਗੁਰੂ ਰੰਧਾਵਾ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।
Share this content:



Post Comment