Loading Now

ਗਿਆਨੀ ਗੁਰਮੁਖ ਸਿੰਘ ਨੇ ਮੁੜ ਸੰਭਾਲੀ ਹੈੱਡ ਗ੍ਰੰਥੀ ਦੀ ਸੇਵਾ

ਗਿਆਨੀ ਗੁਰਮੁਖ ਸਿੰਘ ਨੇ ਮੁੜ ਸੰਭਾਲੀ ਹੈੱਡ ਗ੍ਰੰਥੀ ਦੀ ਸੇਵਾ

ਅੰਮ੍ਰਿਤਸਰ, 21 ਜੂਨ – ਗਿਆਨੀ ਗੁਰਮੁਖ ਸਿੰਘ ਨੇ ਮੁੜ ਹੈੱਡ ਗ੍ਰੰਥੀ ਦੀ ਸੇਵਾ ਸੰਭਾਲ ਲਈ ਹੈ। ਉਹ ਪਿਛਲੇ ਕੁਝ ਸਮੇਂ ਤੋਂ ਲਾਂਭੇ ਸਨ ਕਾਰਨ ਇਹ ਸੀ ਕਿ ਜਦੋਂ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਅਕਾਲ ਤਖ਼ਤ ਸਾਹਿਬ ’ਤੇ ਇਹ ਸ਼ਿਕਾਇਤ ਕੀਤੀ ਗਈ ਕਿ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਸੌਦਾ ਸਾਧ ਨੂੰ ਮਾਫ਼ੀ ਅਕਾਲ ਤਖ਼ਤ ਸਾਹਿਬ ਤੇ ਦਬਾਅ ਪਾ ਕੇ ਦਵਾਈ ਸੀ। ਇਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਮੇਤ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਨੇ ਅਕਾਲੀ ਲੀਡਰਸ਼ਿਪ ਸਮੇਤ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਜਿਹੜੇ ਸੌਦਾ ਸਾਧ ਮੁਆਫ਼ੀ ਪਰਿਕਰਮ ਵਿਚ ਸ਼ਾਮਲ ਸਨ। ਇਸੇ ਤਰ੍ਹਾਂ ਗਿਆਨੀ ਗੁਰਮੁੱਖ ਸਿੰਘ ਦਾ ਨਾਂ ਵੀ ਉਸ ਸਾਰੇ ਘਟਨਾਕ੍ਰਮ ਵਿਚ ਆਉਂਦਾ ਸੀ। ਜਦੋਂ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੁਕਮਨਾਮਾ ਜਾਰੀ ਹੋਇਆ ਉਸ ਵਿਚ ਗਿਆਨੀ ਗੁਰਮੁੱਖ ਸਿੰਘ ਨੂੰ ਵੀ ਸੇਵਾ ਲਗਾਈ ਗਈ।

Share this content:

Post Comment