Loading Now

ਗਿਆਨ ਭਾਰਤਮ ਮਿਸ਼ਨ- ਪੁਰਾਣੀਆਂ ਹੱਥ ਲਿਖਤਾਂ ਨੂੰ ਸਾਂਭਣ ਦੀ ਮੁਹਿੰਮ

ਗਿਆਨ ਭਾਰਤਮ ਮਿਸ਼ਨ- ਪੁਰਾਣੀਆਂ ਹੱਥ ਲਿਖਤਾਂ ਨੂੰ ਸਾਂਭਣ ਦੀ ਮੁਹਿੰਮ

ਮੋਗਾ,21 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਭਾਰਤ ਸਰਕਾਰ ਵੱਲੋਂ ‘ਗਿਆਨ ਭਾਰਤਮ ਮਿਸ਼ਨ’ ਤਹਿਤ ਵੱਖ-ਵੱਖ ਥਾਵਾਂ ’ਤੇ ਮੌਜੂਦ ਸਾਂਭਣਯੋਗ ਪੁਰਾਣੀਆਂ ਹੱਥ ਲਿਖਤਾਂ ਨੂੰ ਖੋਜਣ, ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮਿਸ਼ਨ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਜਸਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ, ਮੋਗਾ ਨੇ ਦੱਸਿਆ ਕਿ ਭਾਰਤ ਸਰਕਾਰ ਦਾ ਉਦੇਸ਼ ਵੱਖ-ਵੱਖ ਥਾਵਾਂ ‘ਤੇ ਮੌਜੂਦ ਅਜਿਹੀਆਂ ਪੁਰਾਣੀਆਂ ਹੱਥ ਲਿਖਤਾਂ ਦੀ ਹੋ ਰਹੀ ਸਾਂਭ ਸੰਭਾਲ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮਿਸ਼ਨ ਤਹਿਤ ਅਜਿਹੀਆਂ ਸਾਰੀਆਂ ਹੱਥ ਲਿਖਤਾਂ ਖੋਜਣ ਉਪਰੰਤ ‘ਗਿਆਨ ਭਾਰਤਮ’ ਐਪ ਉੱਪਰ ਜਾ ਕੇ ਇਹਨਾਂ ਦੀ ਜਾਣਕਾਰੀ ਅਪਲੋਡ ਕੀਤੀ ਜਾਵੇਗੀ। ਇਸ ਕਾਰਜ ਲਈ ਜ਼ਿਲ੍ਹੇ ਵਿੱਚ ਸਬ ਡਿਵੀਜ਼ਨ ਪੱਧਰ ‘ਤੇ ਸਰਵੇ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਸਰਵੇ ਟੀਮਾਂ ਵੱਲੋਂ ਇਨ੍ਹਾਂ ਹੱਥ ਲਿਖਤਾਂ ਦੀ ਨਿਸ਼ਾਨਦੇਹੀ ਕਰਕੇ ਇਸਦੀ ਜਾਣਕਾਰੀ ਗਿਆਨ ਭਾਰਤਮ ਐਪ ਉੱਪਰ ਅਪਲੋਡ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਮੋਗਾ ਨੇ ਮੋਗਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਇਸ ਮਿਸ਼ਨ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਪਾਸ ਜਾ ਕਿਸੇ ਸੰਸਥਾ, ਲਾਇਬਰੇਰੀ, ਸ੍ਰੀ ਗੁਰਦੁਆਰਾ ਸਾਹਿਬ, ਮੰਦਿਰ, ਡੇਰਾ, ਮੱਠ ਜਾਂ ਕਿਸੇ ਵੀ ਹੋਰ ਸਥਾਨ ਉੱਪਰ ਅਜਿਹੀ ਕੋਈ ਦੁਰਲੱਭ ਹੱਥ ਲਿਖਤ ਮੌਜੂਦ ਹੈ ਤਾਂ ਇਸ ਦੀ ਜਾਣਕਾਰੀ ਇਸ ਮਿਸ਼ਨ ਲਈ ਤਾਇਨਾਤ ਕੀਤੇ ਗਏ ਸਹਾਇਕ ਨੋਡਲ ਅਫ਼ਸਰ ਕਮ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਜਟਾਣਾ ਦੇ ਫੋਨ ਨੰ. 9815069601 ਜਾਂ ਈਮੇਲ mogabhashavibhag@gmail.com ‘ਤੇ ਸਾਂਝੀ ਕੀਤੀ ਜਾਵੇ, ਤਾਂ ਜੋ ਇਸ ਮਿਸ਼ਨ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਹਨਾਂ ਨੇ ਸਭ ਨਾਗਰਿਕਾਂ ਨੂੰ ਇਸ ਮਿਸ਼ਨ ਲਈ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ।

Share this content:

Post Comment