Loading Now

ਗੁਰਦਾਸਪੁਰ ‘ਚ ਪੁਲੀਸ ਮੁਲਾਜ਼ਮਾਂ ਦੀ ਹੱਤਿਆ ਕਰਨ ਵਾਲਿਆਂ ਵਿੱਚੋਂ ਇੱਕ ਮੁਲਜ਼ਮ ਢੇਰ

ਗੁਰਦਾਸਪੁਰ ‘ਚ ਪੁਲੀਸ ਮੁਲਾਜ਼ਮਾਂ ਦੀ ਹੱਤਿਆ ਕਰਨ ਵਾਲਿਆਂ ਵਿੱਚੋਂ ਇੱਕ ਮੁਲਜ਼ਮ ਢੇਰ

ਅੰਮ੍ਰਿਤਸਰ – 25 ਫਰਵਰੀ – ਸਰਹੱਦੀ ਪਿੰਡ ਆਦੀਆਂ ਪੁਲੀਸ ਚੌਕੀ ਵਿੱਚ 2 ਪੁਲੀਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਮੁਲਜ਼ਮਾਂ ਵਿੱਚੋਂ ਆਦੀਆਂ ਪਿੰਡ ਦੇ ਹੀ ਰਣਜੀਤ ਸਿੰਘ ਨਾਮ ਦੇ ਨੌਜਵਾਨ ਨੂੰ ਪੁਲੀਸ ਨੇ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਹੈ । ਇਸੇ ਪਿੰਡ ਦਾ ਵਾਸੀ ਉਸ ਦਾ ਸਾਥੀ ਇੰਦਰਜੀਤ ਅਜੇ ਫ਼ਰਾਰ ਦੱਸਿਆ ਜਾ ਰਿਹਾ ਹੈ।

ਪੁਲੀਸ ਨੇ ਪਿੰਡ ਆਲ਼ੀ ਨੰਗਲ ਵਾਸੀ ਦਿਲਾਵਰ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ ਜਿਸ ਨੇ ਪੁਲੀਸ ਮੁਲਾਜ਼ਮਾਂ ਦੀ ਹੱਤਿਆ ਕਰਨ ਵਾਲਿਆਂ ਨੂੰ ਆਪਣੇ ਘਰ ਪਨਾਹ ਦਿੱਤੀ ਸੀ। ਪੁਰਾਣਾ ਸ਼ਾਲ੍ਹਾ ਇਲਾਕੇ ਵਿੱਚ ਪੁਲੀਸ ਮੁਕਾਬਲੇ ਵਿੱਚ ਰਣਜੀਤ ਸਿੰਘ ਮਾਰਿਆ ਗਿਆ ਹੈ। ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਦੇ ਇੰਚਾਰਜ ਗੁਰਮੀਤ ਸਿੰਘ ਵੀ ਇਸ ਮੁੱਠਭੇੜ ਦੌਰਾਨ ਜ਼ਖ਼ਮੀ ਹੋਏ ਹਨ ਅਤੇ ਇੱਕ ਗੋਲੀ ਉਹਨਾਂ ਦੇ ਮੋਢੇ ਤੋਂ ਆਰ-ਪਾਰ ਹੋ ਗਈ ਹੈ ਅਤੇ ਉਹਨਾਂ ਦਾ ਇਲਾਜ ਸਰਕਾਰੀ ਹਸਪਤਾਲ ਗੁਰਦਾਸਪੁਰ ਵਿੱਚ ਚੱਲ ਰਿਹਾ ਹੈ।

Share this content:

Post Comment