ਗੁਰਦਾਸਪੁਰ ਨੂੰ ਬਚਾਉਣ ਲਈ ਵਕੀਲਾਂ ਨੇ ਖੋਲ੍ਹਿਆ ਮੋਰਚਾ: ਤਿੰਨ ਦਿਨ ਦੀ ਹੜਤਾਲ ਦਾ ਐਲਾਨ
ਗੁਰਦਾਸਪੁਰ, 28 ਅਪ੍ਰੈਲ – ਇਕ ਪਾਸੇ ਬਟਾਲਾ ਬਾਰ ਐਸੋਸੀਏਸ਼ਨ ਦੇ ਵਕੀਲ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਲੈ ਕੇ ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਹਨ ਤਾਂ ਦੂਜੇ ਪਾਸੇ ਜ਼ਿਲ੍ਹਾ ਗੁਰਦਾਸਪੁਰ ਦੀ ਮੌਜੂਦਾ ਹੋਂਦ ਨੂੰ ਬਚਾਉਣ ਲਈ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੇ ਵਕੀਲਲਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ।
ਅੱਜ ਬਾਰ ਦੀ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮਤਾ ਪਾਸ ਕੀਤਾ ਗਿਆ ਕਿ ਜ਼ਿਲ੍ਹਾ ਬਚਾਉਣ ਲਈ ਉਹ ਸੰਘਰਸ਼ ਕਰਨਗੇ। ਇਸ ਵਾਸਤੇ 11 ਮੈਂਬਰੀ ਐਕਸ਼ਨ ਕਮੇਟੀ ਬਣਾਈ ਗਈ। ਨਾਲ਼ ਹੀ 30 ਅਪ੍ਰੈਲ ਤੱਕ ਤਿੰਨ ਦਿਨ ਲਈ ਹੜਤਾਲ ਰੱਖਣ ਦਾ ਫੈਸਲਾ ਕੀਤਾ।
Share this content:



Post Comment