ਗੁਰਬਾਣੀ ਪ੍ਰਸਾਰਨ ’ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਕਿਹਾ..
ਅੰਮ੍ਰਿਤਸਰ, 11 ਅਗਸਤ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਮਾਮਲੇ ਵਿੱਚ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੇਂਦਰ ਸਰਕਾਰ ਪਾਸੋਂ ਆਪਣਾ ਚੈਨਲ ਚਲਾਉਣ ਲਈ ਆਗਿਆ ਮੰਗ ਰਹੀ ਹੈ ਪਰ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਚਲਾਉਣ ਲਈ ਆਗਿਆ ਨਹੀਂ ਦੇ ਰਹੀ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੇਕਰ ਸ਼੍ਰੋਮਣੀ ਕਮੇਟੀ ਦਾ ਆਪਣਾ ਚੈਨਲ ਹੋਵੇ ਤਾਂ ਕਿਸੇ ਵੀ ਤਰਹਾਂ ਦਾ ਕੋਈ ਮਾਮਲਾ ਨਹੀਂ ਰਹਿ ਜਾਂਦਾ। ਜੀਟੀਸੀ ਚੈਨਲ ਵੱਲੋਂ ਜਬਰੀ ਗੁਰਬਾਣੀ ਪ੍ਰਸਾਰਨ ਚਲਾਉਣ ਤੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਬਿਨਾਂ ਇਜਾਜ਼ਤ ਗੁਰਬਾਣੀ ਦਾ ਪ੍ਰਸਾਰਨ ਨਹੀਂ ਚਲਾਉਣਾ ਚਾਹੀਦਾ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਗਿਆ ਹੋਣੀ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ 102 ਸਾਲ ਪੁਰਾਣੇ ਸੰਸਥਾ ਪ੍ਰਬੰਧ ਨੂੰ ਦੇਖ ਰਹੀ ਹੈ ਅਤੇ ਇਸ ਦੇ ਪ੍ਰਬੰਧ ਵਿੱਚ ਕਿਸੇ ਵੀ ਤਰ੍ਹਾਂ ਦਾ ਕਿਸੇ ਨੂੰ ਦਖਲ ਨਹੀਂ ਦੇਣਾ ਚਾਹੀਦਾ ਅਤੇ ਨਾ ਹੀ ਕਿਸੇ ਨੂੰ ਇਸ ਦੀ ਇਜਾਜ਼ਤ ਹੈ।
Share this content:



Post Comment