Loading Now

ਗੁਰਬਾਣੀ ਸਾਨੂੰ ‘ਸਰਬੱਤ ਦਾ ਭਲਾ’ ਸਿਖਾਉਂਦੀ ਹੈ : ਨਰਿੰਦਰ ਮੋਦੀ

ਗੁਰਬਾਣੀ ਸਾਨੂੰ ‘ਸਰਬੱਤ ਦਾ ਭਲਾ’ ਸਿਖਾਉਂਦੀ ਹੈ : ਨਰਿੰਦਰ ਮੋਦੀ

ਨਵੀਂ ਦਿੱਲੀ, 24 ਨਵੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗੁਰਬਾਣੀ ਸਾਨੂੰ ‘ਸਰਬੱਤ ਦਾ ਭਲਾ’ ਸਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਜਦੋਂ ਦੁਨੀਆ ਭਰ ਵਿੱਚ ਲੋਕ ਟਕਰਾਅ ਅਤੇ ਹਿੰਸਾ ਦੀ ਮਾਰ ਹੇਠ ਹਨ, ਇਹ ਭਾਵਨਾ ਕੁੱਲ ਆਲਮ ਵਿੱਚ ਸ਼ਾਂਤੀ ਬਣਾ ਕੇ ਰੱਖਣ, ਹਰੇਕ ਪਰਿਵਾਰ ਦੀ ਸੁਰੱਖਿਆ ਅਤੇ ਹਰੇਕ ਵਿਅਕਤੀ ਨੂੰ ਮਾਣ-ਸਨਮਾਨ ਨਾਲ ਜਿਉਣ ਦਾ ਮੌਕਾ ਮਿਲਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਰਵਾਇਤ, ਦੇਸ਼ ਅਤੇ ਇਸ ਦੇ ਸੱਭਿਆਚਾਰ ਲਈ ਸਭ ਕੁਝ ਕੁਰਬਾਨ ਕਰ ਦੇਣ ਦੀ ਭਾਵਨਾ ਦੀ ਪ੍ਰਤੀਕ ਰਹੀ ਹੈ। ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਬਲੀ ਸੰਧਿਆ ਇਥੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਦੀ ਅਧਿਕਾਰਤ ਰਿਹਾਇਸ਼ ‘ਲੋਕ ਨਿਵਾਸ’ ਵਿਖੇ ਰੱਖੇ ਸ਼ਬਦ ਕੀਰਤਨ ਸਮਾਗਮ ’ਚ ਹਾਜ਼ਰੀ ਭਰਨ ਮੌਕੇ ਬੋਲ ਰਹੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਕਿਉਂਕਿ ਜਦੋਂ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆਉਂਦੇ ਹਨ, ਤਾਂ ਪਰਿਵਾਰਾਂ ਦੇ ਸੁਪਨੇ ਟੁੱਟ ਜਾਂਦੇ ਹਨ।

ਮੋਦੀ ਸਰਕਾਰ ਨੇ 2029 ਤੱਕ ਦੇਸ਼ ’ਚੋਂ ਨਸ਼ਿਆਂ ਦੀ ਅਲਾਮਤ ਖ਼ਤਮ ਕਰਨ ਦਾ ਅਹਿਦ ਲਿਆ ਹੈ। ਇਸ ਤੋਂ ਪਹਿਲਾਂ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਸਰਵਣ ਕੀਤਾ। ਇਸ ਮੌਕੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਹੋਰ ਕਈ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ। ਸਿੱਖਾਂ ਦੇ ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਦਿਹਾੜਾ ਮੰਗਲਵਾਰ ਨੂੰ ਮਨਾਇਆ ਜਾਵੇਗਾ।ਉਧਰ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਦੇਸ਼ਵਾਸੀਆਂ ਨੂੰ ਗੁਰੂ ਦੀਆਂ ਸਿੱਖਿਆਵਾਂ ਉੱਤੇ ਚੱਲਣ ਅਤੇ ਸਮਾਜ ਤੇ ਦੇਸ਼ ਭਲਾਈ ਵਿੱਚ ਯੋਗਦਾਨ ਪਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਵੱਲੋਂ ਦਿੱਤਾ ‘ਏਕ ਓਂਕਾਰ’ ਦਾ ਸੁਨੇਹਾ ਅਸਲ ਵਿੱਚ, ਸਮੁੱਚੀ ਮਨੁੱਖਤਾ ਦੀ ਏਕਤਾ ਲਈ ਹੈ।

Share this content:

Post Comment