ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਦਾ ਰਿਮਾਂਡ ਖ਼ਤਮ; ਜੇਲ੍ਹ ਭੇਜੇ
ਸ੍ਰੀ ਮੁਕਤਸਰ ਸਾਹਿਬ, 31 ਜਨਵਰੀ – ਸ੍ਰੀ ਮੁਕਤਸਰ ਸਾਹਿਬ ਦੀ ਇੱਕ ਸਥਾਨਕ ਅਦਾਲਤ ਨੇ ਅੱਜ ਭਗੌੜੇ ਅਤਿਵਾਦੀ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਨਿਆਂਇਕ ਹਿਰਾਸਤ (ਜੇਲ੍ਹ) ਵਿੱਚ ਭੇਜ ਦਿੱਤਾ ਹੈ। ਗੋਲਡੀ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਦਾ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਅੱਜ ਖ਼ਤਮ ਹੋ ਗਿਆ ਸੀ। ਇਨ੍ਹਾਂ ਦੋਵਾਂ ਨੂੰ ਪੰਜਾਬ ਪੁਲੀਸ ਨੇ ਬੀਤੇ ਸੋਮਵਾਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਸਾਲ 2024 ਵਿੱਚ ਇੱਕ ਸਰਕਾਰੀ ਸਕੂਲ ਅਧਿਆਪਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਸ ਕੋਲੋ ਵਿਦੇਸ਼ੀ ਨੰਬਰ ਰਾਹੀਂ ਵਟਸਐਪ ਕਾਲ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਦਾ ਪਿਤਾ ਸ਼ਮਸ਼ੇਰ ਸਿੰਘ ਪੰਜਾਬ ਪੁਲੀਸ ਵਿੱਚ ਸਾਬਕਾ ਏ.ਐੱਸ.ਆਈ. (ASI) ਰਹਿ ਚੁੱਕਾ ਹੈ, ਜਿਸ ਨੂੰ 2021 ਵਿੱਚ ਇੱਕ ਕਤਲ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਜਬਰੀ ਸੇਵਾਮੁਕਤ ਕਰ ਦਿੱਤਾ ਗਿਆ ਸੀ।
Share this content:


Post Comment