ਗੋਵਿੰਦ ਸਿੰਘ ਸੰਧੂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮੰਗੀ ਮੁਆਫ਼ੀ
ਅੰਮ੍ਰਿਤਸਰ, 3 ਫਰਵਰੀ – ਬੀਤੇ ਦਿਨੀਂ ਵਿਆਹ ਸਮਾਗਮ ਦੌਰਾਨ ਚੌਰ ਕਰਵਾਉਣ ਅਤੇ ਛਤਰ ਝੁਲਾਉਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਵਿੰਦ ਸਿੰਘ ਸੰਧੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਪੇਸ਼ ਹੋਏ। ਇਸ ਮੌਕੇ ਗੋਵਿੰਦ ਸਿੰਘ ਸੰਧੂ ਨੇ ਆਪਣੀ ਲਿਖਤੀ ਖ਼ਿਮਾ-ਯਾਚਨਾ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਨੂੰ ਸੌਂਪੀ। ਖ਼ਿਮਾ-ਨਾਮੇ ਵਿੱਚ ਉਨ੍ਹਾਂ ਨੇ ਮਾਮਲੇ ਲਈ ਅਫ਼ਸੋਸ ਜ਼ਾਹਰ ਕਰਦਿਆਂ ਸਿੱਖ ਮਰਿਆਦਾ ਪ੍ਰਤੀ ਆਦਰ ਜਤਾਇਆ। ਦੱਸਣਯੋਗ ਹੈ ਕਿ ਵਿਆਹ ਸਮਾਗਮ ਦੌਰਾਨ ਚੌਰ ਅਤੇ ਛਤਰ ਵਰਗੇ ਧਾਰਮਿਕ ਪ੍ਰਤੀਕਾਂ ਦੇ ਪ੍ਰਯੋਗ ‘ਤੇ ਸਿੱਖ ਜਥੇਬੰਦੀਆਂ ਵੱਲੋਂ ਐਤਰਾਜ਼ ਉੱਠਿਆ ਸੀ, ਜਿਸ ਤੋਂ ਬਾਅਦ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚਿਆ। ਅੱਜ ਦੀ ਪੇਸ਼ੀ ਦੌਰਾਨ ਲਿਖਤੀ ਖ਼ਿਮਾ ਸੌਂਪ ਕੇ ਮਾਮਲੇ ਦੇ ਨਿਪਟਾਰੇ ਵੱਲ ਇੱਕ ਕਦਮ ਚੁੱਕਿਆ ਗਿਆ।
Share this content:


Post Comment