Loading Now

ਘੱਲੂਘਾਰਾ ਹਫ਼ਤੇ ਦੌਰਾਨ ਅੰਮ੍ਰਿਤਸਰ ‘ਚ ਸੁਰੱਖਿਆ ਲਈ 2500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ

ਘੱਲੂਘਾਰਾ ਹਫ਼ਤੇ ਦੌਰਾਨ ਅੰਮ੍ਰਿਤਸਰ ‘ਚ ਸੁਰੱਖਿਆ ਲਈ 2500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ

ਅੰਮ੍ਰਿਤਸਰ, 2 ਜੂਨ – ਜੂਨ 1984 ਦੇ ਘੱਲੂਘਾਰਾ ਨੂੰ ਯਾਦ ਕਰਦੇ ਹੋਏ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਅਤੇ ਚੱਲ ਰਹੇ ਘੱਲੂਘਾਰਾ ਹਫ਼ਤੇ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਪੁਲਿਸ ਵੱਲੋਂ ਸ਼ਹਿਰ ਭਰ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਸੰਗਤਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿੱਚ ਸੀਨੀਅਰ ਪੁਲਿਸ ਅਧਿਕਾਰੀ ਵੀ ਹਿੱਸਾ ਲੈ ਰਹੇ ਹਨ। ਇਸ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦੇਣਾ ਹੈ। ਸ਼ਹਿਰ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਮੁੱਖ ਰਸਤੇਆਂ ‘ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਰਿਜ਼ਰਵ ਫੋਰਸ ਵੀ ਤਾਇਨਾਤ ਕੀਤੀ ਗਈ ਹੈ।

Share this content:

Post Comment