Loading Now

ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਅੱਚਲ ਸਾਹਿਬ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ

ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਅੱਚਲ ਸਾਹਿਬ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ

ਬਟਾਲਾ, 13 ਨਵੰਬਰ ( ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਗੁਰਮਤਿ ਜੀਵਨ ਨਾਲ ਜੋੜਨ ਦੇ ਉਦੇਸ਼ ਨਾਲ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ’ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਅੱਚਲ ਸਾਹਿਬ (ਬਟਾਲਾ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕੀਤਾ। ਸਮਾਗਮ ਸਮੇਂ ਵਿਸ਼ੇਸ਼ ਤੌਰ ’ਤੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਦੀ ਸੇਧ ਦਿੰਦੀ ਹੈ।
IMG_2342-1-1024x576 ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਅੱਚਲ ਸਾਹਿਬ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ
ਗੁਰੂ ਸਾਹਿਬਾਨ ਵੱਲੋਂ ਦਰਸਾਏ ਜੀਵਨ ਮਾਰਗ ਨੂੰ ਅਪਣਾ ਕੇ ਮਨੁੱਖ ਆਪਣੇ ਜੀਵਨ ਨੂੰ ਆਤਮਿਕ ਪੱਖੋਂ ਉੱਚਾ ਚੁੱਕਣ ਦੇ ਨਾਲ-ਨਾਲ ਸਮਾਜ ਦੀ ਬਿਹਤਰੀ ਵਿੱਚ ਵੀ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਸੰਗਤਾਂ ਨੂੰ ਪ੍ਰੇਰਿਤ ਕੀਤਾ ਕਿ ਅੱਜ ਦੇ ਸਮੇਂ ਵਿੱਚ ਗੁਰਬਾਣੀ ਨਾਲ ਜੁੜਨਾ, ਬੱਚਿਆਂ ਨੂੰ ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨਾ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਜੀਵਨ ਜਿਊਣਾ ਬੇਹੱਦ ਜ਼ਰੂਰੀ ਹੈ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣਾ ਸਿੱਖ ਜੀਵਨ ਦੀ ਅਹਿਮ ਪ੍ਰੇਰਨਾ ਹੈ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਪ੍ਰਚਾਰਕ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।
IMG_2336.JPG-scaled ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਅੱਚਲ ਸਾਹਿਬ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ
ਇਸੇ ਦੌਰਾਨ ਵੱਖ ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ 13 ਸਕੂਲਾਂ ਦੇ 820 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਦੋ
ਭਾਗਾਂ ਵਿਚ ਹੋਏ ਦਸਤਾਰ ਮੁਕਾਬਲੇ ਦੌਰਾਨ ਪਹਿਲੇ ਭਾਗ ਵਿਚ ਕਾਕਾ ਨਵਜੋਤ ਸਿੰਘ ਪਹਿਲਾ, ਕਾਕਾ ਅਭੀਜੋਤ ਸਿੰਘ ਦੂਜਾ ਤੇ ਕਾਕਾ ਸਹਿਬਾਜ਼ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦੂਜੇ ਗਰੁੱਪ ਵਿਚ ਕਾਕਾ ਬਲਜੀਤ ਸਿੰਘ ਨੇ ਪਹਿਲਾ, ਕਾਕਾ ਕੁਲਜੀਤ ਸਿੰਘ ਨੇ ਦੂਜਾ ਅਤੇ ਕਾਕਾ ਸਹਿਜਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਹਲਕਾ ਇੰਚਾਰਜ ਸ. ਰਾਜਨਬੀਰ ਸਿੰਘ ਘੁਮਾਣ, ਸ੍ਰੀ ਨਰੇਸ਼ ਮਹਾਜਨ, ਓਐਸਡੀ ਸ. ਸਤਬੀਰ ਸਿੰਘ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਸ. ਮੇਜ਼ਰ ਸਿੰਘ ਅਰਜਨ ਮਾਂਗਾ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਸ. ਮਲਕੀਤ ਸਿੰਘ, ਸ. ਜਗਦੀਪ ਸਿੰਘ, ਸ. ਕੰਵਲਜੀਤ ਸਿੰਘ ਸੁਪਰਵਾਈਜ਼ਰ ਸ. ਭੁਪਿੰਦਰ ਸਿੰਘ ਬੁੱਟਰ, ਸ. ਮੋਹਨਜੀਤ ਸਿੰਘ, ਸ. ਹਰਬੰਸ ਸਿੰਘ, ਸ. ਨਰਿੰਦਰ ਸਿੰਘ ਸੇਖਵਾਂ, ਸ. ਬਲਰਾਜ ਸਿੰਘ, ਸ. ਜਸਵੰਤ ਸਿੰਘ ਤੁਗਲਵਾਲ, ਬਾਬਾ ਸੋਮਨਾਥ ਸਿੰਘ, ਸ. ਅਮਨਬੀਰ ਸਿੰਘ ਗੋਰਾਇਆ, ਸ. ਕੁਲਜੀਤ ਸਿੰਘ ਰੰਗੀਲਪੁਰ, ਸ. ਬਲਜੀਤ ਸਿੰਘ, ਸ. ਅਕਾਸ਼ਦੀਪ ਸਿੰਘ, ਸੂਬੇਦਾਰ ਸੁਖਜਿੰਦਰ ਸਿੰਘ ਕਾਦੀਆਂ, ਪ੍ਰਿੰਸੀਪਲ ਹਰਵਿੰਦਰ ਕੌਰ ਕਾਦੀਆਂ, ਬੀਬੀ ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Share this content:

Previous post

ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਅਦਾਰਿਆਂ ਵਿੱਚ ਮਨਾਇਆ ਗਿਆ ਕੌਮੀ ਲੀਗਲ ਸਰਵਿਸਜ਼ ਸਪਤਾਹ

Next post

ਬੁੱਧ ਚਿੰਤਨ/ਪੈਤੀਨਾਮਾ ਊੜਾ ਉੱਠ! ਜਾਗ ਕਿਰਤੀਆ, ਜਾਗਣ ਦਾ ਵੇਲਾ/ਬੁੱਧ ਸਿੰਘ ਨੀਲੋਂ

Post Comment