Loading Now

ਚਾਯ ਪਰ ਚਰਚਾ’ ਪ੍ਰੋਗਰਾਮ ਤਹਿਤ ਪਵਨ ਦੀਵਾਨ ਨੇ ਜਵਾਹਰ ਨਗਰ ਇਲਾਕੇ ਵਿੱਚ ਕੀਤੀ ਲੋਕਾਂ ਨਾਲ ਮੀਟਿੰਗ

ਚਾਯ ਪਰ ਚਰਚਾ’ ਪ੍ਰੋਗਰਾਮ ਤਹਿਤ ਪਵਨ ਦੀਵਾਨ ਨੇ ਜਵਾਹਰ ਨਗਰ ਇਲਾਕੇ ਵਿੱਚ ਕੀਤੀ ਲੋਕਾਂ ਨਾਲ ਮੀਟਿੰਗ

ਲੁਧਿਆਣਾ, 4 ਦਸੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਵੱਲੋਂ ‘ਚਾਯ ਪਰ ਚਰਚਾ’ ਪ੍ਰੋਗਰਾਮ ਦੇ ਤਹਿਤ ਜਵਾਹਰ ਨਗਰ ਇਲਾਕੇ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਆਯੋਜਨ ਰਵਿੰਦਰ ਕੁਮਾਰ ਬਾਵਾ ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਸੰਬੋਧਨ ਕਰਦੇ ਹੋਏ, ਪਵਨ ਦੀਵਾਨ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੋਂ ਸਮਾਜ ਦਾ ਹਰ ਵਰਗ ਪਰੇਸ਼ਾਨ ਹੈ। ਇਹਨਾਂ ਹਾਲਾਤਾਂ ਵਿੱਚ ਲੋਕਾਂ ਨੂੰ ਕਾਂਗਰਸ ਪਾਰਟੀ ਤੋਂ ਬਹੁਤ ਸਾਰੀਆਂ ਉਮੀਦਾਂ ਹਨ। ਇਸ ਲੜੀ ਤਹਿਤ ਉਹ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕੇ। ਇਸ ਦੌਰਾਨ ਪਵਨ ਦੀਵਾਨ ਨੇ ਕਾਨੂੰਨ ਅਤੇ ਵਿਵਸਥਾ ਦੀ ਮਾੜੀ ਹਾਲਤ ਨੂੰ ਲੈ ਕੇ ਵੀ ਚਿੰਤਾ ਜਾਹਿਰ ਕੀਤੀ।

ਦੀਵਾਨ ਨੇ ਜੋਰ ਦਿੰਦਿਆਂ ਕਿਹਾ ਕਿ ‘ਚਾਯ ਪਰ ਚਰਚਾ’ ਪ੍ਰੋਗਰਾਮ ਆਉਂਦੇ ਦਿਨਾਂ ਦੌਰਾਨ ਵੀ ਜਾਰੀ ਰਹੇਗਾ। ਜਿੱਥੇ ਕਾਂਗਰਸੀ ਵਰਕਰਾਂ ਨੂੰ ਸਰਗਰਮ ਕਰਨ ਦੇ ਨਾਲ ਨਾਲ ਲੋਕਾਂ ਦੇ ਮੁੱਦੇ ਵੀ ਚੁੱਕੇ ਜਾਣਗੇ। ਇਸ ਤੋਂ ਪਹਿਲਾਂ, ਰਵਿੰਦਰ ਬਾਵਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਦੀਵਾਨ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਗਿਆ। ਜਿੱਥੇ ਹੋਰਨਾਂ ਤੋਂ ਇਲਾਵਾ, ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਗੁਰਦੀਪ ਸਿੰਘ, ਅਰਵਿੰਦ ਗਰੋਵਰ (ਟੀਟੂ), ਸੁਰਜੀਤ ਸਿੰਘ ਸੈਣੀ, ਸਿੰਦਰਪਾਲ ਸ਼ਰਮਾ, ਗੌਰਵ ਸ਼ਰਮਾ, ਨਰੇਸ਼ ਕੁਮਾਰ, ਰਜਿੰਦਰ ਸਿੰਘ, ਰਣਬੀਰ ਸਿੰਘ, ਰਮਿੰਦਰ ਸਿੰਘ, ਅਮਨ ਹਲਵਾਰਾ, ਅਮੋਲਕ ਸਿੰਘ ਗਿੱਲ, ਰਜਨੀਸ਼ ਸ਼ਰਮਾ, ਸੁਖਵਿੰਦਰ ਸਿੰਘ, ਅਮੀਸ਼ਾ ਸ਼ਰਮਾ ਵੀ ਮੌਜੂਦ ਰਹੇ।

Share this content:

Post Comment