Loading Now

ਚੋਣ ਕਮਿਸ਼ਨਦਾ ਵੱਡਾ ਐਲਾਨ, ਪੰਜਾਬ ਸਮੇਤ 17 ਸੂਬਿਆਂ ਵਿੱਚ SSR

ਚੋਣ ਕਮਿਸ਼ਨਦਾ ਵੱਡਾ ਐਲਾਨ, ਪੰਜਾਬ ਸਮੇਤ 17 ਸੂਬਿਆਂ ਵਿੱਚ SSR

ਨਵੀਂ ਦਿੱਲੀ- 16 ਅਕਤੂਬਰ ਭਾਰਤੀ ਚੋਣ ਕਮਿਸ਼ਨ ਨੇ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ ਅਤੇ ਰਾਜਸਥਾਨ ਸਣੇ 17 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਦਾ ਸਪੈਸ਼ਲ ਸਮਰੀ ਰਿਵੀਜਨ ਯਾਨੀ ਵਿਸ਼ੇਸ਼ ਸੰਖੇਪ ਸੋਧ (ਐੱਸ ਐੱਸ ਆਰ) ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਨਵਿਆਇਆ ਜਾਵੇਗਾ, ਯੋਗ ਵੋਟਰਾਂ ਦੇ ਨਵੇਂ ਨਾਂ ਸ਼ਾਮਲ ਕੀਤੇ ਜਾਣਗੇ ਅਤੇ ਪਹਿਲਾਂ ਦਰਜ ਜਾਣਕਾਰੀ ਵਿੱਚਲੀਆਂ ਗ਼ਲਤੀਆਂ ਨੂੰ ਠੀਕ ਕੀਤਾ ਜਾਵੇਗਾ।

ਇਹ ਫ਼ੈਸਲਾ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐੱਸ ਆਈ ਆਰ) ਨੂੰ ਲੈ ਕੇ ਚੱਲ ਰਹੇ ਵਿਵਾਦ ਅਤੇ ਵਿਰੋਧ ਦਰਮਿਆਨ ਆਇਆ ਹੈ। ਜਾਣਕਾਰੀ ਅਨੁਸਾਰ ਐੱਸ ਆਈ ਆਰ ਦੀ ਪ੍ਰਕਿਰਿਆ ਦੌਰਾਨ 30 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਕਰੀਬ 13 ਕਰੋੜ ਨਾਂ ਵੋਟਰ ਸੂਚੀਆਂ ਵਿੱਚੋਂ ਹਟਾਏ ਗਏ ਹਨ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਜਿਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਐੱਸ ਆਈ ਆਰ ਦੀ ਪ੍ਰਕਿਰਿਆ ਜਾਰੀ ਹੈ ਜਾਂ ਹਾਲ ਹੀ ਵਿੱਚ ਮੁਕੰਮਲ ਹੋਈ ਹੈ, ਉੱਥੇ ਵਿਸ਼ੇਸ਼ ਸੰਖੇਪ ਸੋਧ ਦਾ ਪ੍ਰੋਗਰਾਮ ਬਾਅਦ ਵਿੱਚ ਐਲਾਨਿਆ ਜਾਵੇਗਾ।

2027 ਵਿੱਚ 18 ਸਾਲ ਦੇ ਹੋਣ ਵਾਲੇ ਨੌਜਵਾਨ ਵੀ ਕਰ ਸਕਣਗੇ ਅਰਜ਼ੀ

Gyanesh Kumar Resignation: ਚੋਣ ਕਮਿਸ਼ਨ ਅਨੁਸਾਰ ਇਸ ਸੋਧ ਦਾ ਮੁੱਖ ਮਕਸਦ ਵੋਟਰ ਸੂਚੀਆਂ ਨੂੰ ਸਹੀ ਅਤੇ ਨਵੀਂ ਜਾਣਕਾਰੀ ਮੁਤਾਬਕ ਤਿਆਰ ਰੱਖਣਾ ਹੈ। ਇਸ ਤਹਿਤ ਯੋਗ ਵੋਟਰਾਂ ਦੇ ਨਾਂ ਜੋੜਨ, ਦਰਜ ਵੇਰਵਿਆਂ ਵਿੱਚ ਗ਼ਲਤੀਆਂ ਸੁਧਾਰਨ ਅਤੇ ਲੋੜੀਂਦੀਆਂ ਤਬਦੀਲੀਆਂ ਕਰਨ ’ਤੇ ਧਿਆਨ ਦਿੱਤਾ ਜਾਵੇਗਾ। ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਚਾਰ ਤਰੀਕਾਂ ਦੇ ਆਧਾਰ ’ਤੇ ਨਾਂ ਦਰਜ ਕਰਵਾਉਣ ਦਾ ਮੌਕਾ

ਕਮਿਸ਼ਨ ਨੇ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਲਈ ਪਹਿਲਾਂ ਹੀ ਅਰਜ਼ੀ ਦੇਣ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਪਹਿਲੀ ਜਨਵਰੀ, ਪਹਿਲੀ ਅਪਰੈਲ, ਪਹਿਲੀ ਜੁਲਾਈ ਅਤੇ ਪਹਿਲੀ ਅਕਤੂਬਰ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵੀ ਅਰਜ਼ੀ ਦੇ ਸਕਣਗੇ। ਇਸ ਨਾਲ ਯੋਗਤਾ ਪੂਰੀ ਹੋਣ ’ਤੇ ਉਨ੍ਹਾਂ ਦੇ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਸਕੇਗੀ।

ਵਿਸ਼ੇਸ਼ ਸੰਖੇਪ ਸੋਧ ਦੌਰਾਨ ਵੋਟਰ ਆਪਣੇ ਵੇਰਵਿਆਂ ਦੀ ਜਾਂਚ ਕਰ ਸਕਣਗੇ ਅਤੇ ਨਾਂ ਜਾਂ ਹੋਰ ਜਾਣਕਾਰੀ ਵਿੱਚ ਗ਼ਲਤੀ ਹੋਣ ’ਤੇ ਉਸ ਨੂੰ ਠੀਕ ਕਰਵਾਉਣ ਲਈ ਅਰਜ਼ੀ ਦੇ ਸਕਣਗੇ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਸਹੀ ਅਤੇ ਅਪਡੇਟ ਵੋਟਰ ਸੂਚੀਆਂ ਆਜ਼ਾਦ ਤੇ ਨਿਰਪੱਖ ਚੋਣਾਂ ਲਈ ਜ਼ਰੂਰੀ ਹਨ।

Share this content:

Post Comment