Loading Now

ਚੜਦੇ ਜੂਨ ‘ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ

ਚੜਦੇ ਜੂਨ ‘ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ

ਚੰਡੀਗੜ੍ਹ, 29 ਅਪ੍ਰੈਲ – ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਵੇਰਵਿਆਂ ਅਨੁਸਾਰ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ ਜਦੋਂ ਕਿ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਜਾਈ 15 ਮਈ ਤੋਂ ਸ਼ੁਰੂ ਹੋ ਕੇ 31 ਮਈ ਤੱਕ ਹੋਵੇਗੀ। ਇਸ ਤੋਂ ਬਾਅਦ 1 ਜੂਨ ਨੂੰ ਪੰਜਾਬ ਦੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ ਅਤੇ ਮੋਹਾਲੀ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਜਿਸ ਉਪਰੰਤ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਮੁਕਤਸਰ ਅਤੇ ਫਜ਼ੀਲਕਾ ਵਿੱਚ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਵੇਗੀ। ਜਦੋਂ ਕਿ ਆਖਰੀ ਪੜਾਅ 9 ਜੂਨ ਤੋਂ ਸ਼ੁਰੂ ਹੋਵੇਗਾ। ਜਿਸ ਦੌਰਾਨ ਲੁਧਿਆਣਾ, ਮਲੇਰਕੋਟਲਾ, ਮਾਨਸਾ, ਪਟਿਆਲਾ, ਮੋਗਾ, ਬਰਨਾਲਾ, ਜਲੰਧਰ, ਸੰਗਰੂਰ, ਕਪੂਰਥਲਾ ਅਤੇ ਨਵਾਂ ਸ਼ਹਿਰ ਵਿੱਚ ਝੋਨੇ ਦੀ ਲਵਾਈ ਹੋਵੇਗੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਲਵਾਈ ਦੌਰਾਨ ਅੱਠ ਘੰਟੇ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ ਇਸ ਤੋਂ ਇਲਾਵਾ ਝੋਨੇ ਦੀ ਲਵਾਈ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਵਾਸਤੇ ਇੱਕ ਮਈ ਤੋਂ ਸੂਬੇ ਦੇ ਸਾਰੇ ਖਾਲ਼ਾਂ ਵਿੱਚ ਨਹਿਰੀ ਪਾਣੀ ਛੱਡਿਆ ਜਾਵੇਗਾ।

Share this content:

Post Comment