ਜਗਤਾਰ ਸਿੰਘ ਹਵਾਰਾ ਨੂੰ ਜਲਦ ਮਿਲੇਗੀ ਪੈਰੋਲ:ਰਵਨੀਤ ਸਿੰਘ ਬਿੱਟੂ
ਚੰਡੀਗੜ੍ਹ, 13 ਅਗਸਤ – ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਭਾਜਪਾ ਆਗੂ ਰਵਨੀਤ ਸਿੰਘ ਬਿਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿੱਟੂ ਨੇ ਕਿਹਾ ਹੈ ਕਿ ਬਹੁਤ ਜਲਦ ਹੀ ਪੈਰੋਲ ਦਿੱਤੀ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਮੰਤਰਾਲਾ ਸਾਰੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡਾ ਮਕਸਦ ਹੈ ਕਿ ਮਾਂ-ਪੁੱਤ ਨੂੰ ਵਾਪਸ ਵਿੱਚ ਮਿਲਾਉਣਾ ਹੈ। ਰਵਨੀਤ ਬਿੱਟੂ ਨੇ ਕਿਹਾ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਲੈਕੇ ਜੋ ਡਰ ਬਣਿਆ ਹੈ ਉਸ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਵਾਰਾ ਦੀ ਪੈਰੋਲ ਤੋਂ ਬਾਅਦ ਅਸੀਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਪੈਰੋਲ ਲਈ ਰਾਹ ਖੋਲ੍ਹਿਆ ਜਾਵੇਗਾ।
Share this content:



Post Comment