Loading Now

ਜਨਗਣਨਾ- 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਜਨਗਣਨਾ- 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
16 ਤੋਂ 30 ਨਵੰਬਰ ਤੱਕ ਹੋਵੇਗੀ ਆਨਲਾਈਨ ਸਵੈ-ਗਣਨਾ, 1 ਦਸੰਬਰ ਤੋਂ 4 ਜਨਵਰੀ ਤੱਕ ਘਰ-ਘਰ ਜਾ ਕੇ ਕੀਤੀ ਜਾਵੇਗੀ ਆਬਾਦੀ ਦੀ ਗਣਨਾ
ਜਨਗਣਨਾ ਦਾ ਕੰਮ ਪੂਰੀ ਜ਼ਿੰਮੇਵਾਰੀ ਅਤੇ ਤਾਲਮੇਲ ਨਾਲ ਨੇਪਰੇ ਚਾੜ੍ਹਿਆ ਜਾਵੇ : ਡਿਪਟੀ ਕਮਿਸ਼ਨਰ
ਫ਼ਰੀਦਕੋਟ, 5 ਨਵੰਬਰ -ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਸ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਜ਼ਿਲ੍ਹੇ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਜਨਗਣਨਾ ਸਬੰਧੀ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਗੰਭੀਰਤਾ ਅਤੇ ਆਪਸੀ ਤਾਲਮੇਲ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ-2027 ਦਾ ਦੂਜਾ ਪੜਾਅ ਪੂਰੇ ਪੰਜਾਬ ਵਿੱਚ 16 ਨਵੰਬਰ ਤੋਂ ਸ਼ੁਰੂ ਹੋਵੇਗਾ ਅਤੇ 4 ਜਨਵਰੀ, 2027 ਤੱਕ ਜਾਰੀ ਰਹੇਗਾ। ਇਸ ਤਹਿਤ 16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਦੀ ਸਹੂਲਤ ਉਪਲਬਧ ਹੋਵੇਗੀ, ਜਦਕਿ 1 ਦਸੰਬਰ ਤੋਂ 4 ਜਨਵਰੀ ਤੱਕ ਗਿਣਤੀਕਾਰ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਨਗਣਨਾ ਦੇ ਇਸ ਅਹਿਮ ਕਾਰਜ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਹਰ ਪਰਿਵਾਰ ਇਸ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾ ਸਕੇ। ਉਨ੍ਹਾਂ ਕਿਹਾ ਕਿ ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਉਲੀਕਣ ਲਈ ਮਹੱਤਵਪੂਰਨ ਆਧਾਰ ਬਣਦੇ ਹਨ। ਸਿੱਖਿਆ, ਸਿਹਤ, ਰਿਹਾਇਸ਼, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਯੋਜਨਾਬੰਦੀ ਲਈ ਸਹੀ ਆਬਾਦੀ ਅੰਕੜੇ ਬਹੁਤ ਜ਼ਰੂਰੀ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਦੀ ਸਹੂਲਤ ਦਾ ਲਾਭ ਲੈਣ ਅਤੇ ਆਪਣੇ ਪਰਿਵਾਰ ਦੇ ਵੇਰਵੇ ਸਹੀ ਢੰਗ ਨਾਲ ਦਰਜ ਕਰਨ। ਇਸ ਤੋਂ ਇਲਾਵਾ 1 ਦਸੰਬਰ ਤੋਂ ਘਰ-ਘਰ ਆਉਣ ਵਾਲੇ ਅਧਿਕਾਰਤ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਉਨ੍ਹਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਸਹੀ ਤੇ ਸਪੱਸ਼ਟ ਜਵਾਬ ਦੇਣ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਥਾਨਕ ਸੰਸਥਾਵਾਂ, ਪੰਚਾਇਤਾਂ, ਸਿੱਖਿਆ ਸੰਸਥਾਵਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਜਨਗਣਨਾ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੂਰਨ ਸਹਿਯੋਗ ਅਤੇ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਹੀ ਇਸ ਮਹੱਤਵਪੂਰਨ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕਦਾ ਹੈ।
‘ਸਾਡੀ ਜਨਗਣਨਾ, ਸਾਡਾ ਵਿਕਾਸ’ ਦੇ ਸੰਦੇਸ਼ ਨੂੰ ਅੱਗੇ ਵਧਾਉਂਦਿਆਂ ਉਨ੍ਹਾਂ ਕਿਹਾ ਕਿ ਜਨਗਣਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰੇਕ ਨਾਗਰਿਕ ਵੱਲੋਂ ਸਹੀ ਜਾਣਕਾਰੀ ਦੇ ਕੇ ਇਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਐਸ.ਡੀ.ਐਮ. ਜੈਤੋ ਸ੍ਰੀ ਵਿਕਰਮਜੀਤ, ਗੁਰਚਰਨ ਸਿੰਘ ਨਾਇਬ ਤਹਿਸੀਲਦਾਰ ਕੋਟਕਪੂਰਾ, ਗੁਰਿੰਦਰ ਸਿੰਘ ਡਿਪਟੀ ਈ.ਐਸ.ਏ, ਹਰਸ਼ਵੀਰ ਗੋਇਲ ਨਾਇਬ ਤਹਿਸੀਲਦਾਰ ਫਰੀਦਕੋਟ, ਸ੍ਰੀ ਪੰਕਜ ਕੁਮਾਰ ਜਿਲ੍ਹਾ ਸੈਸਜ਼ ਕੁਆਰਡੀਨੇਟਰ, ਮਨਿੰਦਰਪਾਲ ਸਿੰਘ ਈ.ਓ ਜੈਤੋ, ਜਸਬੀਰ ਜੱਸੀ, ਮਨਪ੍ਰੀਤ ਕੌਰ ਆਦਿ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Share this content:

Post Comment