ਜਮਹੂਰੀ ਅਧਿਕਾਰ ਸਭਾ ਵੱਲੋਂ ਪਟਿਆਲ਼ਾ ਵਿਖੇ ਕੀਤੇ ਪੁਲਸ ਲਾਠੀਚਾਰਜ ਦੀ ਨਿੰਦਾ
ਬਠਿੰਡਾ, 8 ਜੂਨ – ਬੀਤੇ ਕਲ੍ਹ ਪਟਿਆਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜਗਾਰ ਸਹਾਇਕ ਲਾਈਨਮੈਨਾ ਉੱਤੇ ਪਟਿਆਲਾ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰਧਾਨ ਪ੍ਰੋ ਜਗਮੋਹਨ ਸਿੰਘ, ਸੂਬਾ ਸਕੱਤਰ ਪ੍ਰਿਤਪਾਲ ਸਿੰਘ, ਸਕੱਤਰੇਤ ਮੈਂਬਰ ਡਾ ਅਜੀਤਪਾਲ ਸਿੰਘ ਅਤੇ ਸੂਬਾ ਪ੍ਰੈਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਪ੍ਰੈਸ ਬਿਆਨ ਰਾਹੀਂ ਆਖਿਆ ਹੈ ਕਿ ਅਜਿਹਾ ਕਰਕੇ ਮਾਨ ਸਰਕਾਰ ਆਪਣਾ ਜਾਬਰ ਰੂਪ ਦਿਖਾ ਰਹੀ ਹੈ।ਉਹਨਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਦੀ ਥਾਂ ਲੋਕਾਂ ਨੂੰ ਡਰਾਉਣ ਲਈ ਅਜਿਹਾ ਕਰ ਰਹੀ ਹੈ। ਉਹਨਾਂ ਇਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸਦੇ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Share this content:



Post Comment